JALANDHAR WEATHER

ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਨੂੰ ਬੁਲਾਈ

ਚੰਡੀਗੜ੍ਹ, 20 ਅਕਤੂਬਰ-ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਅਕਤੂਬਰ ਦਿਨ ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਬੁਲਾਈ ਹੈ। ਮੀਟਿੰਗ ਵਿਚ ਆਉਣ ਵਾਲੀਆਂ ਚਾਰ ਜ਼ਿਮਨੀ ਚੋਣਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ 28 ਅਕਤੂਬਰ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਬਾਰੇ ਵੀ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗਾ। ਇਸ ਤੋਂ ਇਲਾਵਾ ਪਾਰਟੀ ਸੂਬੇ ਵਿਚ ਝੋਨੇ ਦੀ ਖਰੀਦ ਦੇ ਵੱਡੇ ਸੰਕਟ ਦਾ ਵੀ ਜਾਇਜ਼ਾ ਲਵੇਗੀ। ਇਸ ਤੋਂ ਇਲਾਵਾ ਮੀਟਿੰਗ 'ਚ ਮੌਜੂਦਾ ਸਿਆਸੀ ਸਥਿਤੀ 'ਤੇ ਚਰਚਾ ਕੀਤੀ ਜਾਵੇਗੀ, ਜਿਸ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਜੀ ਭੂੰਦੜ ਕਰਨਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ