JALANDHAR WEATHER

ਯੂ.ਪੀ. - 2 ਵੱਖ-ਵੱਖ ਸੜਕ ਹਾਦਸਿਆਂ ਚ 6 ਮੌਤਾਂ, 2 ਜ਼ਖ਼ਮੀ

 ਰਾਏਬਰੇਲੀ/ਮਥੁਰਾ, 21 ਅਕਤੂਬਰ - ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਦੇ ਬਹਾਈ ਦੇ ਲਾਲਗੰਜ ਪੁਲਿਸ ਸਟੇਸ਼ਨ ਖੇਤਰ ਦੇ ਅਧੀਨ ਦੋ ਤੇਜ਼ ਮੋਟਰਸਾਈਕਲਾਂ ਦੀ ਟੱਕਰ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ । ਪੁਲਿਸ ਨੇ ਤਿੰਨੋਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਹੈ ਤੇ ਪੁਲਿਸ ਜਾਂਚ ਚੱਲ ਰਹੀ ਹੈ। ਇਸੇ ਤਰਾਂ ਮਥੁਰਾ ਵਿਖੇ ਯਮੁਨਾ ਐਕਸਪ੍ਰੈਸ ਵੇਅ 'ਤੇ ਕਾਰ ਦੇ ਦੂਜੇ ਵਾਹਨ ਨਾਲ ਟਕਰਾਉਣ ਕਾਰਨ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੋ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਰ 'ਚ ਸਵਾਰ ਵਿਅਕਤੀ ਦਿੱਲੀ ਦੇ ਰਹਿਣ ਵਾਲੇ ਸਨ ਅਤੇ ਵਾਰਾਣਸੀ ਤੋਂ ਵਾਪਸ ਆ ਰਹੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ