JALANDHAR WEATHER

ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

ਤਲਵੰਡੀ ਭਾਈ, 21 ਅਕਤੂਬਰ (ਕੁਲਜਿੰਦਰ ਸਿੰਘ ਗਿੱਲ/ਰਵਿੰਦਰ ਸਿੰਘ ਬਜਾਜ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਤਲਵੰਡੀ ਭਾਈ ਵਿਖੇ ਅੱਜ ਸਵੇਰੇ 9 ਵਜੇ ਵਾਪਰੇ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਅਤੇ ਇਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਪਿੰਡ ਮਾਛੀ ਬੁਗਰਾ ਦੇ ਵਸਨੀਕ ਤਿੰਨ ਨੌਜਵਾਨ ਕੇਵਲ ਸਿੰਘ ਪੁੱਤਰ ਫਕੀਰ ਸਿੰਘ, ਭੁਪਿੰਦਰ ਸਿੰਘ ਪੁੱਤਰ ਸੇਵਕ ਸਿੰਘ ਅਤੇ ਮਨਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਮੋਟਰਸਾਈਕਲ 'ਤੇ ਪਿੰਡ ਤੋਂ ਤਲਵੰਡੀ ਭਾਈ ਵਿਖੇ ਆਪਣੇ ਕੰਮ 'ਤੇ ਆ ਰਹੇ ਸਨ। ਇਸ ਦੌਰਾਨ ਪਿੰਡ ਹਰਾਜ ਰੋਡ 'ਤੇ ਸਥਿਤ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਨਜ਼ਦੀਕ ਇਕ ਅਣਪਛਾਤੇ ਟਰੱਕ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ ਅਤੇ ਟਰੱਕ ਥੱਲੇ ਆਉਣ ਕਾਰਨ ਕੇਵਲ ਸਿੰਘ ਅਤੇ ਭੁਪਿੰਦਰ ਸਿੰਘ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਮਨਪ੍ਰੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਮੌਕੇ 'ਤੇ ਥਾਣਾ ਤਲਵੰਡੀ ਭਾਈ ਦੀ ਪੁਲਿਸ ਪਹੁੰਚ ਚੁੱਕੀ ਸੀ ਅਤੇ ਉਸਨੇ ਆਪਣੀ ਕਾਰਵਾਈ ਆਰੰਭ ਕਰਦੇ ਹੋਏ ਅਣਪਛਾਤੇ ਟਰੱਕ ਦੀ ਭਾਲ ਸ਼ੁਰੂ ਕਰ ਦਿੱਤੀ। ਮ੍ਰਿਤਕਾਂ ਦੇ ਪਰਿਵਾਰਾਂ ਵਲੋਂ ਤਲਵੰਡੀ ਤੋਂ ਹਰਾਜ ਰੋਡ 'ਤੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਰੋਸ ਧਰਨਾ ਅਤੇ ਜਾਮ ਲਗਾ ਦਿੱਤਾ ਗਿਆ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ