JALANDHAR WEATHER

ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਘਰ ਰਾਤ ਮਾਰੀਆਂ ਸਿੱਧੀਆਂ ਗੋਲੀਆਂ

ਪੱਟੀ, (ਤਰਨਤਾਰਨ), 21 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਸਰਪੰਚੀ ਦੀ ਰੰਜਿਸ਼ ਨੂੰ ਲੈ ਕੇ ਜਲ ਸਰੋਤ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਘਰ ਪਿੰਡ ਚੀਮਾ ਦੇ ਹੀ ਕੁਝ ਵਿਅਕਤੀਆਂ ਨੇ ਸਿੱਧੀਆਂ ਗੋਲੀਆਂ ਚਲਾਈਆਂ ਤੇ ਮੌਕੇ ’ਤੋਂ ਫ਼ਰਾਰ ਹੋ ਗਏ। ਇਸ ਤੋਂ ਬਾਅਦ ਮੌਜੂਦਾ ਸਰਪੰਚ ਜਗਰੂਪ ਸਿੰਘ, ਜੋ ਚੀਮਾ ਦਾ ਚਾਚੇ ਦਾ ਪੁੱਤਰ ਹੈ, ਨੂੰ ਰਸਤੇ ਵਿਚ ਘੇਰ ਕੇ ਗੋਲੀਆਂ ਮਾਰੀਆਂ। ਜਿਸ ਦੌਰਾਨ ਸਰਪੰਚ ਜਗਰੂਪ ਸਿੰਘ ਜ਼ਖ਼ਮੀ ਹੋ ਗਿਆ, ਜੋ ਕਿ ਸਰਕਾਰੀ ਹਸਪਤਾਲ ਪੱਟੀ ਵਿਖੇ ਜ਼ੇਰੇ ਇਲਾਜ ਹੈ। ਪੁਲਿਸ ਨੇ ਚੀਮਾ ਦੀ ਸ਼ਿਕਾਇਤ ’ਤੇ ਮੁਕਦਮਾ ਦਰਜ ਕਰ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ