JALANDHAR WEATHER

ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪੀ.ਏ.ਪੀ. ਪੁੱਜੇ ਡੀ.ਜੀ.ਪੀ. ਗੌਰਵ ਯਾਦਵ

ਜਲੰਧਰ, 21 ਅਕਤੂਬਰ (ਪਵਨ ਖਰਬੰਦਾ)- ਅੱਜ ਪੀ.ਏ.ਪੀ. ਗਰਾਊਂਡ ਵਿਚ ਪੁਲਿਸ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਮੁੱਖ ਮਹਿਮਾਨ ਵਜੋਂ ਪੁੱਜੇ। ਇਸ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਅਸੀਂ ਇਨ੍ਹਾਂ ਸ਼ਹੀਦ ਪਰਿਵਾਰਾਂ ਦੇ ਨਾਲ ਇਕ ਮੀਟਿੰਗ ਜ਼ਰੂਰ ਕਰਦੇ ਹਾਂ। ਨਸ਼ਿਆਂ ਬਾਰੇ ਆਪਣੀ ਰਣਨੀਤੀ ਸੰਬੰਧੀ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਨਸ਼ਿਆਂ ’ਤੇ ਕਾਬੂ ਪਾਉਣ ਲਈ ਸਾਡੀਆਂ ਵਿਸ਼ੇਸ਼ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਇਸ ਲਈ ਅਸੀਂ ਇਕ ਖ਼ਾਸ ਰਣਨੀਤੀ ਵੀ ਬਣਾਈ ਹੈ। ਇਸ ਰਾਹੀਂ ਲੋਕਾਂ ਦੀ ਮਦਦ ਨਾਲ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਤੇ ਲੋਕਾਂ ਵਿਚਾਲੇ ਆਪਸੀ ਵਿਸ਼ਵਾਸ ਹੁਣ ਵਧਦਾ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਬਾਰੇ ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਦੀ ਬਹੁਤ ਇੱਜ਼ਤ ਕਰਦੇ ਹਾਂ ਤੇ ਕੁਝ ਦਿਨ ਪਹਿਲਾਂ ਹੀ ਅਸੀਂ ਉਨ੍ਹਾਂ ਦੀ ਸੁਰੱਖਿਆ ਰਿਵਿਊ ਕੀਤਾ ਸੀ, ਫਿਲਹਾਲ ਉਨ੍ਹਾਂ ਕੋਲ ਪੂਰੀ ਸੁਰੱਖਿਆ ਹੈ। ਰਾਜ ਵਿਚ ਵੱਧ ਰਹੇ ਗੈਂਗਵਾਰ ਬਾਰੇ ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਵਲੋਂ ਉਨ੍ਹਾਂ ’ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ