JALANDHAR WEATHER

ਅੱਤਵਾਦੀ ਹਮਲੇ ਦੌਰਾਨ ਨੌਜਵਾਨ ਦੀ ਗੋਲੀ ਲੱਗਣ ਨਾਲ ਹੋਈ ਮੌਤ

ਘੁਮਾਣ, (ਗੁਰਦਾਸਪੁਰ), 21 ਅਕਤੂਬਰ (ਬੰਮਰਾਹ)- ਜੰਮੂ ਅਤੇ ਕਸ਼ਮੀਰ ਦੇ ਜ਼ਿਲ੍ਹਾ ਗੰਦਲਬਲ ਸ੍ਰੀਨਗਰ ਲੇਹ ਰਾਸ਼ਟਰੀ ਰਾਜ ਮਾਰਗ ’ਤੇ ਐਤਵਾਰ ਨੂੰ ਅੱਤਵਾਦੀ ਹਮਲੇ ਵਲੋਂ ਸੁਰੰਗ ਬਣਾਉਣ ਵਾਲੀ ਥਾਂ ’ਤੇ ਅੱਤਵਾਦੀਆਂ ਵਲੋਂ ਕੀਤੇ ਹਮਲੇ ਦੌਰਾਨ ਸੱਤ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿਚ ਇੱਕ ਡਾਕਟਰ ਅਤੇ ਛੇ ਮਜ਼ਦੂਰ ਸਨ। ਇਨ੍ਹਾਂ ਮਜ਼ਦੂਰਾਂ ਵਿਚੋਂ ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਸੱਖੋਵਾਲ ਦੇ ਰਹਿਣ ਵਾਲੇ ਗੁਰਮੀਤ ਸਿੰਘ ਪੁੱਤਰ ਧਰਮ ਸਿੰਘ ਵੀ ਸ਼ਾਮਿਲ ਹਨ। ਇਸ ਸੰਬੰਧੀ ਮ੍ਰਿਤਕ ਦੇ ਪਿਤਾ ਧਰਮ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੇਰਾ ਪੁੱਤਰ ਹਿੰਦੁਸਤਾਨ ਕੰਪਨੀ ਵਿਚ ਕੰਮ ਕਰਦਾ ਸੀ ਅਤੇ ਇਸ ਕੰਪਨੀ ਦਾ ਕੰਮ ਜੰਮੂ ਕਸ਼ਮੀਰ ਵਿਚ ਚੱਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਹ 15 ਦਿਨ ਪਹਿਲਾਂ ਘਰੋਂ ਕੰਮ ਕਰਨ ਲਈ ਗਿਆ। ਜਿਸ ਵੇਲੇ ਇਹ ਹਮਲਾ ਹੋਇਆ, ਉਸ ਸਮੇਂ ਉਹ ਆਪਣੀ ਪਤਨੀ ਕਿਰਨਪ੍ਰੀਤ ਕੌਰ ਨਾਲ ਗੱਲਬਾਤ ਕਰ ਰਿਹਾ ਸੀ। ਅੱਤਵਾਦੀਆਂ ਵਲੋਂ ਗੋਲੀ ਚਲਾਈ ਤਾਂ ਉਸਨੇ ਆਪਣੀ ਪਤਨੀ ਨੂੰ ਦੱਸ ਦਿੱਤਾ ਸੀ ਕਿ ਮੇਰੇ ਗੋਲੀ ਲੱਗ ਗਈ, ਜਿਸ ਤੋਂ ਬਾਅਦ ਮੇਰੇ ਨਾਲ ਥੋੜੀ ਜਿਹੀ ਗੱਲ ਹੋਈ, ਪਰ ਬਾਅਦ ਵਿਚ ਫੋਨ ਬੰਦ ਹੋ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ