JALANDHAR WEATHER

ਪਾਕਿਸਤਾਨ ਅਜੇ ਵੀ ਸ਼ਾਂਤੀ ਭੰਗ ਕਰਨ ਲਈ ਨਿਰਦੋਸ਼ ਲੋਕਾਂ ਨੂੰ ਮਾਰਨ ਦੀ ਕਰ ਰਿਹੈ ਕੋਸ਼ਿਸ਼- ਉਪ ਰਾਜਪਾਲ

ਸ਼੍ਰੀਨਗਰ, 21 ਅਕਤੂਬਰ- ਗੰਦਰਬਲ ਵਿਚ ਹੋਏ ਅੱਤਵਾਦੀ ਹਮਲੇ ਵਿਚ ਸੱਤ ਲੋਕਾਂ ਦੇ ਮਾਰੇ ਜਾਣ ਤੋਂ ਇਕ ਦਿਨ ਬਾਅਦ, ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਕਿਹਾ ਕਿ ਪਾਕਿਸਤਾਨ ਅਜੇ ਵੀ ਨਿਰਦੋਸ਼ ਲੋਕਾਂ ਨੂੰ ਮਾਰਨ ਅਤੇ ਜੰਮੂ-ਕਸ਼ਮੀਰ ਵਿਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਸਿਨਹਾ ਨੇ ਪੁਲਿਸ ਨੂੰ ਗੰਦਰਬਲ ਅੱਤਵਾਦੀ ਹਮਲੇ ਦੀ ਜਾਂਚ ਕਰਨ ਲਈ ਕਿਹਾ ਹੈ ਤਾਂ ਜੋ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ। ਸਿਨਹਾ ਨੇ ਇੱਥੇ ਪੁਲਿਸ ਸ਼ਹੀਦੀ ਦਿਵਸ ਸਮਾਰੋਹ ਵਿਚ ਕਿਹਾ ਕਿ ਕੱਲ੍ਹ, ਗੰਦਰਬਲ ਵਿਚ ਇਕ ਮੰਦਭਾਗੀ ਘਟਨਾ ਵਾਪਰੀ। ਮੈਂ ਪੁਲਿਸ ਅਤੇ ਹੋਰ ਅਧਿਕਾਰੀਆਂ ਨੂੰ ਇਸ ਦੀ ਜਾਂਚ ਕਰਨ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਅਸੀਂ ਕੱਲ੍ਹ ਦੇ ਘਿਨਾਉਣੇ ਹਮਲੇ ਨੂੰ ਕਦੇ ਨਹੀਂ ਭੁੱਲਾਂਗੇ। ਸਿਨਹਾ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਅਤੇ ਅੱਤਵਾਦ ਵਿਰੋਧੀ ਕਾਰਵਾਈਆਂ ਨੂੰ ਸੁਧਾਰਨ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਬੇਕਸੂਰਾਂ ਦੀ ਸੁਰੱਖਿਆ ਹੋਣੀ ਚਾਹੀਦੀ ਹੈ, ਪਰ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਡਿਊਟੀ ਦੌਰਾਨ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ