JALANDHAR WEATHER

ਕਿਸਾਨ ਜਥੇਬੰਦੀ ਵਲੋਂ ਕੈਬਨਿਟ ਮੰਤਰੀ ਧਾਲੀਵਾਲ ਦੇ ਘਰ ਨੇੜੇ ਕਿਸਾਨੀ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਧਰਨਾ ਸ਼ੁਰੂ

ਜਗਦੇਵ ਕਲਾਂ (ਅੰਮ੍ਰਿਤਸਰ), 21 ਅਕਤੂਬਰ (ਸ਼ਰਨਜੀਤ ਸਿੰਘ ਗਿੱਲ) - ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਜਥੇਬੰਦੀ ਦੇ ਸੂਬਾਈ ਆਗੂ ਜਤਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਕਿਸਾਨਾਂ ਦੀਆਂ ਮੰਗਾਂ ਬਾਸਮਤੀ ਦਾ ਘੱਟੋ ਘੱਟ ਸਮਰਥਨ ਮੁੱਲ ਤੈਅ ਕਰਨ, ਬਾਸਮਤੀ ਦੇ ਨਿਰਯਾਤ ਲਈ ਵਾਹਗਾ, ਹੁਸੈਨੀਵਾਲਾ ਬਾਰਡਰ ਖੋਲ੍ਹਣ, ਡੀ.ਏ.ਪੀ. ਖਾਦ ਦਾ ਪ੍ਰਬੰਧ ਕਰਨ, ਮੰਡੀ ਵਿਚ ਡਿੱਗੇ ਬਾਸਮਤੀ ਦੇ ਰੇਟ ਵਿਰੁੱਧ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਰਿਹਾਇਸ਼ ਜਗਦੇਵ ਕਲਾਂ ਨੇੜੇ ਤਿੰਨ ਰੋਜਾ ਧਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਵੱਡੀ ਕਿਸਾਨ ਬੀਬੀਆਂ ਵਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਝੰਡੇਰ, ਸੁਖਦੇਵ ਸਿੰਘ ਸੈਂਸਰਾ, ਬੀਬੀ ਹਰਦੀਪ ਕੌਰ ਕੋਟਲਾ, ਮੇਜਰ ਸਿੰਘ ਕੜਿਆਲ ਅਤੇ ਵੱਡੀ ਗਿਣਤੀ ਵਿਚ ਕਿਸਾਨ ਆਗੂ ਮੌਜੂਦ ਸਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ