JALANDHAR WEATHER

ਹਰਿਆਣਾ ਦੇ ਨਵੇਂ ਚੁਣੇ ਗਏ ਵਿਧਾਇਕ 25 ਅਕਤੂਬਰ ਨੂੰ ਚੁੱਕਣਗੇ ਸਹੁੰ

ਚੰਡੀਗੜ੍ਹ, 21 ਅਕਤੂਬਰ- ਹਰਿਆਣਾ ਵਿਧਾਨ ਸਭਾ ਦੇ ਨਵੇਂ ਚੁਣੇ ਗਏ ਮੈਂਬਰ 25 ਅਕਤੂਬਰ ਨੂੰ ਸਹੁੰ ਚੁਕਣਗੇ। ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪਾਰਟੀ ਦੇ ਵਿਧਾਇਕ ਰਘੁਵੀਰ ਸਿੰਘ ਕਾਦੀਆਂ (80) 15ਵੀਂ ਹਰਿਆਣਾ ਵਿਧਾਨ ਸਭਾ ਦੇ ਪ੍ਰੋ-ਟੇਮ ਸਪੀਕਰ ਹੋਣਗੇ ਅਤੇ ਉਨ੍ਹਾਂ ਨੂੰ ਸਹੁੰ ਚੁਕਾਉਣਗੇ। ਪਰ ਇਸ ਤੋਂ ਪਹਿਲਾਂ ਕਾਦਿਆਨ ਨੂੰ ਰਾਜਪਾਲ ਬੰਡਾਰੂ ਦੱਤਾਤ੍ਰੇਅ ਕਾਰਜਕਾਰੀ ਸਪੀਕਰ ਵਜੋਂ ਸਹੁੰ ਚੁਕਾਉਣਗੇ। ਜਾਣਕਾਰੀ ਅਨੁਸਾਰ 90 ਮੈਂਬਰੀ ਵਿਧਾਨ ਸਭਾ ਦੇ ਵਿਧਾਇਕਾਂ ਦੇ ਸਹੁੰ ਚੁੱਕਣ ਤੋਂ ਬਾਅਦ ਸਪੀਕਰ ਅਤੇ ਡਿਪਟੀ ਸਪੀਕਰ ਦੀ ਚੋਣ ਵੀ ਹੋਣ ਦੀ ਸੰਭਾਵਨਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ