JALANDHAR WEATHER

ਲੱਕੀ ਪਟਿਆਲ ਅਤੇ ਲਾਰੈਂਸ ਗੈਂਗ ਦੇ ਚਾਰ ਸਾਥੀ ਗਿ੍ਫ਼ਤਾਰ- ਡੀ.ਜੀ.ਪੀ. ਪੰਜਾਬ

ਚੰਡੀਗੜ੍ਹ, 21 ਅਕਤੂਬਰ- ਪੰਜਾਬ ਪੁਲਿਸ ਨੇ ਗੈਂਗਸਟਰ ਲੱਕੀ ਪਟਿਆਲ ਅਤੇ ਲਾਰੈਂਸ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਛੇ ਨਾਜਾਇਜ਼ ਹਥਿਆਰ ਵੀ ਬਰਾਮਦ ਹੋਏ ਹਨ। ਮੋਗਾ ਪੁਲਿਸ ਨੇ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮ ਮੋਗਾ ਦੇ ਇਕ ਵਪਾਰੀ ਤੋਂ ਪੈਸੇ ਵਸੂਲਣ ਦੀ ਯੋਜਨਾ ਬਣਾ ਰਹੇ ਸਨ।ਡੀ.ਜੀ.ਪੀ. ਵਲੋਂ ਦੱਸਿਆ ਗਿਆ ਕਿ ਫੜ੍ਹੇ ਗਏ ਮੁਲਜ਼ਮ ਦੋ ਵੱਖ-ਵੱਖ ਗੈਂਗਾਂ ਨਾਲ ਜੁੜੇ ਹੋਏ ਹਨ। ਇਸ ਮਾਮਲੇ ਵਿਚ ਦੋ ਵੱਖ-ਵੱਖ ਐਫ਼.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਫੜ੍ਹੇ ਗਏ ਮੁਲਜ਼ਮਾਂ ਵਿਚੋਂ ਇਕ ਲੱਕੀ ਪਟਿਆਲਾ ਦੇ ਸਿੱਧੇ ਸੰਪਰਕ ਵਿਚ ਸੀ। ਜਦਕਿ ਦੂਜੇ ਮੁਲਜ਼ਮ ਦਾ ਸੰਬੰਧ ਲਾਰੈਂਸ ਬਿਸ਼ਨੋਈ ਗੈਂਗ ਦੇ ਮਨਪ੍ਰੀਤ ਉਰਫ਼ ਮਨੀ ਨਾਲ ਸੀ। ਇਹ ਦੋਵੇਂ ਗੈਂਗ ਇਕ ਦੂਜੇ ਦੇ ਵਿਰੁੱਧ ਹਨ। ਪੁਲਿਸ ਹੁਣ ਉਨ੍ਹਾਂ ਬਾਰੇ ਹਰ ਗੱਲ ਦੀ ਜਾਂਚ ਵਿਚ ਜੁਟੀ ਹੋਈ ਹੈ। ਇਸ ਤੋਂ ਇਲਾਵਾ ਮੁਲਜ਼ਮ ਹਥਿਆਰ ਕਿੱਥੋਂ ਲੈ ਕੇ ਆਏ ਸਨ। ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ