JALANDHAR WEATHER

ਬੱਸ ਅਤੇ ਕਾਰ ਦੀ ਟੱਕਰ ਵਿਚ ਲੜਕੇ ਦੀ ਮੌਤ

ਭਵਾਨੀਗੜ੍ਹ, (ਸੰਗਰੂਰ), 21 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਚੰਡੀਗੜ੍ਹ-ਬਠਿੰਡਾ ਮੁੱਖ ਸੜਕ ’ਤੇ ਪਿੰਡ ਕਾਲਾਝਾੜ ਟੋਲ ਨੇੜੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਲੜਕੇ ਦੀ ਮੌਤ ਅਤੇ ਲੜਕੀ ਦੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆ ਸੜ੍ਹਕ ਸੁਰੱਖਿਆ ਫੋਰਸ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪਿੰਡ ਕਾਲਾਝਾੜ ਟੋਲ ਪਲਾਜ਼ਾ ਨੇੜੇ ਸਥਿਤ ਇਕ ਨਿੱਜੀ ਕਾਲਜ ਵਿਚ ਪੜ੍ਹਦੇ ਇਕ ਵਿਦਿਆਰਥੀ ਤੇ ਵਿਦਿਆਰਥਣ ਦੀ ਕਾਰ ਦੀ ਮੁੱਖ ਸੜਕ ’ਤੇ ਚੜ੍ਹਨ ਸਮੇਂ ਭਵਾਨੀਗੜ੍ਹ ਵਲੋਂ ਆਉਂਦੀ ਸਰਕਾਰੀ ਬੱਸ ਨਾਲ ਜ਼ੋਰਦਾਰ ਟੱਕਰ ਹੋ ਗਈ, ਜਿਸ ਵਿਚ ਕਾਰ ਦੇ ਪਰਖੱਚੇ ਉਡ ਗਏ। ਇਸ ਹਾਦਸੇ ਵਿਚ ਲੜਕਾ ਅਤੇ ਲੜਕੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪਟਿਆਲਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿਥੇ ਲੜਕੇ ਦੀ ਮੌਤ ਹੋ ਗਈ, ਜਦੋਂ ਕਿ ਲੜਕੀ ਗੰਭੀਰ ਹਾਲਤ ਵਿਚ ਇਲਾਜ ਅਧੀਨ ਹੈ। ਕਾਲਾਝਾੜ ਚੌਂਕੀ ਦੇ ਇੰਚਾਰਜ ਬੇਅੰਤ ਸਿੰਘ ਨੇ ਦੱਸਿਆ ਕਿ ਹਾਦਸੇ ਵਿਚ ਮੌਤ ਦਾ ਸ਼ਿਕਾਰ ਹੋਏ ਲੜਕੇ ਸਿਵਮਨੀ ਸਿੰਘ ਪੁੱਤਰ ਗਿਆਨ ਸਿੰਘ ਪਿੰਡ ਚੰਨੋਂ ਦਾ ਵਾਸੀ ਸੀ। ਇਸ ਸੰਬੰਧੀ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ