JALANDHAR WEATHER

ਪਰਾਲੀ ਪ੍ਰਬੰਧਨ ਅਧੀਨ ਖੇਤੀਬਾੜੀ ਸੰਦਾਂ ਤੇ ਦਿੱਤੀ ਜਾਂਦੀ ਸਬਸਿਡੀ ਸੰਬੰਧੀ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖਿਆ ਪੱਤਰ

ਸੰਗਰੂਰ, 21 ਅਕਤੂਬਰ (ਧੀਰਜ ਪਸ਼ੋਰੀਆ)- ਪੰਜਾਬ ਵਿਚ ਪਰਾਲੀ ਸਾੜੇ ਜਾਣ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿਚ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਪਿਆ ਹੈ । ਇਸੇ ਦੌਰਾਨ ਪਰਾਲੀ ਪ੍ਰਬੰਧਨ ਅਧੀਨ ਖੇਤੀਬਾੜੀ ਸੰਦਾਂ ’ਤੇ ਦਿੱਤੀ ਜਾਂਦੀ ਸਬਸਿਡੀ ਦੀ ਉੱਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਸਮਾਜ ਚਿੰਤਕ ਅਤੇ ਪਟਵਾਰ ਯੂਨੀਅਨ ਦੇ ਸਾਬਕਾ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ ਇਕ ਪੱਤਰ ਲਿਖਿਆ ਹੈ, ਜਿਸ ਵਿਚ ਲਿਖਿਆ ਗਿਆ ਹੈ ਕਿ ਸਬਸਿਡੀ ਦੇ ਨਾਂਅ ਤੇ ਭ੍ਰਿਸ਼ਟਾਚਾਰ ਦਾ ਖੇਡ ਖੇਡਿਆ ਜਾ ਰਿਹਾ ਹੈ। ਇਸ ਸਕੀਮ ਅਧੀਨ ਦਿੱਤੇ ਜਾਂਦੇ ਸੰਦਾਂ ਦੀਆਂ ਕੀਮਤਾਂ ਅਸਲ ਨਾਲੋਂ ਕਰੀਬ ਡੇਢ ਗੁਣਾ ਵਧਾ ਕੇ ਕਿਸਾਨਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਜਦ ਕਿ ਸੰਦ ਬਣਾਉਣ ਵਾਲੇ ਕੁਝ ਕੁ ਕਾਰਖਾਨੇਦਾਰਾਂ ਅਤੇ ਅਫ਼ਸਰਸ਼ਾਹੀ ਵਲੋਂ ਹੱਥ ਰੰਗੇ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ