JALANDHAR WEATHER

ਗਿੱਦੜਬਾਹਾ ਹਲਕੇ ਦੇ ਵੱਡੇ ਆਗੂ ਜਬਰਜੰਗ ਸਿੰਘ ਢਿੱਲੋਂ ਕਾਂਗਰਸ 'ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗਿੱਦੜਬਾਹਾ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਹਲਕੇ ਦੇ 11 ਹਜ਼ਾਰ ਵੋਟਾਂ ਵਾਲੇ ਸਭ ਤੋਂ ਵੱਡੇ ਪਿੰਡ ਦੋਦਾ ਦੇ 40 ਸਾਲਾਂ ਤੋਂ ਸਰਪੰਚੀ ਕਰਦੇ ਆ ਰਹੇ ਪਰਿਵਾਰ ਦੇ ਮੁਖੀ ਜਬਰਜੰਗ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅੰਮ੍ਰਿਤਾ ਵੜਿੰਗ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਹਲਕੇ ਵਿਚ ਚੋਣ ਸਰਗਰਮੀਆਂ ਪੂਰੀਆਂ ਤੇਜ਼ ਹੋ ਗਈਆਂ ਹਨ। ਕਿਸੇ ਸਮੇਂ ਜਬਰਜੰਗ ਸਿੰਘ ਢਿੱਲੋਂ ਕਾਂਗਰਸ ਵਲੋਂ ਗਿੱਦੜਬਾਹਾ ਤੋਂ ਵਿਧਾਇਕੀ ਦੀ ਟਿਕਟ ਦੇ ਦਾਅਵੇਦਾਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ