JALANDHAR WEATHER

ਕੇਂਦਰੀ ਜੇਲ੍ਹ 'ਚ ਸੱਪ ਵਲੋਂ ਡੰਗਣ ਕਾਰਨ ਕੈਦੀ ਦੀ ਹਾਲਤ ਗੰਭੀਰ

ਕਪੂਰਥਲਾ, 21 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਸੱਪ ਵਲੋਂ ਡੰਗੇ ਜਾਣ ਕਾਰਨ ਇਕ ਕੈਦੀ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਜੇਲ੍ਹ ਦੇ ਮੁਲਾਜ਼ਮਾਂ ਵਲੋਂ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਨੇ ਦੱਸਿਆ ਕਿ ਜੋਗਿੰਦਰਪਾਲ ਪੁੱਤਰ ਸ਼ਿੰਗਾਰਾ ਸਿੰਘ ਜਿਸਨੂੰ ਜੇਲ੍ਹ ਵਿਚ ਸੱਪ ਵਲੋਂ ਡੰਗੇ ਜਾਣ ਕਾਰਨ ਇਲਾਜ ਲਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਆਂਦਾ ਗਿਆ ਹੈ, ਨੂੰ ਮੁੱਢਲੇ ਇਲਾਜ ਤੋਂ ਬਾਅਦ ਹਾਲਤ ਗੰਭੀਰ ਦੇਖਦਿਆਂ ਅੰਮ੍ਰਿਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ