JALANDHAR WEATHER

ਹੇਮਕੁੰਟ ਸਾਹਿਬ ਟਰੱਸਟ ਨੇ ਹੇਮਕੁੰਟ ਸਾਹਿਬ ਯਾਤਰਾ ਨੂੰ ਸਫਲਤਾਪੂਰਵਕ ਸੰਪੰਨ ਕਰਨ ਲਈ ਮੁੱਖ ਮੰਤਰੀ ਧਾਮੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ , 21 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ) - ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਇਸ ਸਾਲ ਦੀ ਹੇਮਕੁੰਟ ਸਾਹਿਬ ਯਾਤਰਾ ਨੂੰ ਸੁਚਾਰੂ ਅਤੇ ਸਫਲਤਾਪੂਰਵਕ ਸੰਪੰਨ ਕਰਨ ਲਈ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਧੰਨਵਾਦ ਕੀਤਾ ਹੈ। ਟਰੱਸਟ ਦੇ ਚੇਅਰਮੈਨ ਨਰੇਂਦਰਜੀਤ ਸਿੰਘ ਬਿੰਦਰਾ ਨੇ ਵੀ ਮੁੱਖ ਮੰਤਰੀ ਸ਼੍ਰੀ ਧਾਮੀ ਵਲੋਂ ਯਾਤਰਾ ਦੇ ਸੁਚਾਰੂ ਪ੍ਰਬੰਧਾਂ ਨੂੰ ਕਾਇਮ ਰੱਖਣ ਲਈ ਸਮੇਂ-ਸਮੇਂ 'ਤੇ ਦਿੱਤੀਆਂ ਹਿਦਾਇਤਾਂ ਲਈ ਧੰਨਵਾਦ ਕੀਤਾ ਹੈ। ਸ੍ਰੀ ਬਿੰਦਰਾ ਨੇ ਬਰਸਾਤ ਦੇ ਮੌਸਮ ਦੌਰਾਨ ਯਾਤਰਾ ਮਾਰਗਾਂ ਨੂੰ ਜਲਦੀ ਖੋਲ੍ਹਣ ਲਈ ਰਾਜ ਸਰਕਾਰ ਅਤੇ ਚਮੋਲੀ ਜ਼ਿਲ੍ਹਾ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਚਾਰਧਾਮ ਸਮੇਤ ਹੇਮਕੁੰਟ ਯਾਤਰਾ ਰਾਜ ਦੇ ਸੈਰ ਸਪਾਟੇ ਦੀ ਰੀੜ੍ਹ ਦੀ ਹੱਡੀ ਹੈ। ਇੱਥੇ ਆਉਣ ਵਾਲੇ ਯਾਤਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਉਪਲਬਧ ਹੋਣ ਕਾਰਨ ਦੇਸ਼-ਦੁਨੀਆ ਵਿਚ ਸੁਖਦ ਯਾਤਰਾ ਦਾ ਸੁਨੇਹਾ ਵੀ ਪਹੁੰਚਿਆ ਹੈ। ਇਸ ਦੇ ਲਈ ਵੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ