JALANDHAR WEATHER

ਭਿਆਨਕ ਚੱਕਰਵਾਤੀ ਤੂਫਾਨ ਦਾ ਡਰ, ਸੈਲਾਨੀਆਂ ਨੂੰ ਜਲਦੀ ਤੋਂ ਜਲਦੀ ਪੁਰੀ ਛੱਡਣ ਦੀ ਅਪੀਲ

ਭੁਵਨੇਸ਼ਵਰ,21 ਅਕਤੂਬਰ -ਉੜੀਸਾ ਵਿਚ ਗੰਭੀਰ ਚੱਕਰਵਾਤੀ ਤੂਫ਼ਾਨ ਦੀ ਚਿਤਾਵਨੀ ਤੋਂ ਬਾਅਦ ਰਾਜ ਸਰਕਾਰ ਨੇ ਸੈਲਾਨੀਆਂ ਨੂੰ ਪੁਰੀ ਛੱਡਣ ਲਈ ਕਿਹਾ ਹੈ। ਭਾਰਤੀ ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਚੱਕਰਵਾਤੀ ਤੂਫਾਨ 25 ਅਕਤੂਬਰ ਤੱਕ ਪੁਰੀ ਤੱਟ ਨਾਲ ਟਕਰਾਏਗਾ। ਚੱਕਰਵਾਤ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਰਕਾਰ ਨੇ ਸਮੁੰਦਰੀ ਕੰਢੇ 'ਤੇ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਣ ਦੇ ਨਿਰਦੇਸ਼ ਵੀ ਦਿੱਤੇ ਹਨ। ਉੜੀਸਾ ਦੇ ਤੱਟ ਨਾਲ 100-120 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਚੱਕਰਵਾਤੀ ਤੂਫਾਨ ਦੇ ਟਕਰਾਉਣ ਦੀ ਸੰਭਾਵਨਾ ਦੇ ਵਿਚਕਾਰ, ਰਾਜ ਸਰਕਾਰ ਨੇ ਸੈਲਾਨੀਆਂ ਨੂੰ ਜਲਦੀ ਤੋਂ ਜਲਦੀ ਪੁਰੀ ਛੱਡਣ ਦੀ ਅਪੀਲ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ