JALANDHAR WEATHER

ਗੁਰਦੀਪ ਸਿੰਘ ਬਾਠ ਨੇ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

 ਬਰਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ) - ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੀ ਟਿਕਟ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਹਰਿੰਦਰ ਸਿੰਘ ਧਾਲੀਵਾਲ ਨੂੰ ਦੇਣ ਤੋਂ ਨਾਰਾਜ਼ ਚੱਲ ਰਹੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੇ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਜਾਣਕਾਰੀ ਉਨ੍ਹਾਂ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਦਿੱਤੀ ਗਈ ਹੈ। ਗੁਰਦੀਪ ਸਿੰਘ ਬਾਠ ਵਲੋਂ ਦਿੱਤੇ ਅਸਤੀਫ਼ੇ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਉਨ੍ਹਾਂ ਨੇ ਹੁਣ ਆਪਣਾ ਮਨ ਆਜ਼ਾਦ ਤੌਰ 'ਤੇ ਚੋਣ ਲੜਨ ਲਈ ਬਣਾ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ