JALANDHAR WEATHER

ਸੰਯੁਕਤ ਅਰਬ ਅਮੀਰਾਤ ਨੂੰ ਹਰਾ ਕੇ ਭਾਰਤ ਪਹੁੰਚਿਆ ਐਮਰਜਿੰਗ ਟੀਮ ਏਸ਼ੀਆ ਕੱਪ ਦੇ ਸੈਮੀਫਾਈਨਲ ਚ

 ਮਸਕਟ (ਓਮਾਨ), 22 ਅਕਤੂਬਰ - ਭਾਰਤੀ ਟੀਮ ਨੇ ਏਸ਼ੀਆ ਕ੍ਰਿਕਟ ਕੌਂਸਲ (ਏ.ਸੀ.ਸੀ.) ਟੀ-20 ਐਮਰਜਿੰਗ ਟੀਮ ਏਸ਼ੀਆ ਕੱਪ 2024 ਵਿਚ ਦੂਜੇ ਮੈਚ ਵਿਚ ਸੰਯੁਕਤ ਅਰਬ ਅਮੀਰਾਤ ਨੂੰ 8 ਵਿਕਟਾਂ ਨਾਲ ਹਰਾ ਦਿੱਤਾ। ਓਮਾਨ ਦੇ ਅਲ ਅਮਰਾਤ ਕ੍ਰਿਕਟ ਸਟੇਡੀਅਮ ‘ਚ ਖੇਡੇ ਗਏ ਮੈਚ ਵਿਚ ਸੰਯੁਕਤ ਅਰਬ ਅਮੀਰਾਤ ਵਲੋਂ ਮਿਲੇ 108 ਦੌੜਾਂ ਦੇ ਟੀਚੇ ਨੂੰ ਭਾਰਤੀ ਟੀਮ ਨੇ 10.5 ਓਵਰਾਂ ‘ਚ 2 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰ ਲਿਆ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਐਮਰਜਿੰਗ ਟੀਮ ਏਸ਼ੀਆ ਕੱਪ ਦੇ ਸੈਮੀਫਾਈਨਲ ‘ਚ ਪਹੁੰਚਣ ਵਾਲੀ ਪਹਿਲੀ ਟੀਮ ਵੀ ਬਣ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ