JALANDHAR WEATHER

ਐਨ.ਆਈ.ਏ. ਨੇ ਖ਼ਾਲਿਸਤਾਨੀ ਅੱਤਵਾਦੀਆਂ ਦੇ ਇਕ ਸਹਿਯੋਗੀ ਖ਼ਿਲਾਫ਼ ਦਾਇਰ ਕੀਤੇ ਦੋਸ਼ ਪੱਤਰ

ਨਵੀਂ ਦਿੱਲੀ, 22 ਅਕਤੂਬਰ- ਐਨ.ਆਈ.ਏ. ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ ਨੇ ਬੀਤੇ ਕੱਲ੍ਹ ਪੰਜਾਬ ਅੱਤਵਾਦੀ ਸਾਜਿਸ਼ ਮਾਮਲੇ ਵਿਚ ਖ਼ਾਲਿਸਤਾਨੀ ਅੱਤਵਾਦੀਆਂ ਰਿੰਦਾ ਅਤੇ ਲਾਂਡਾ ਦੇ ਇਕ ਪ੍ਰਮੁੱਖ ਸਹਿਯੋਗੀ ਦੇ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਤਰਨਤਾਰਨ ਦੇ ਗੁਰਪ੍ਰੀਤ ਸਿੰਘ ਉਰਫ਼ ਗੋਗੀ ਦੇ ਖ਼ਿਲਾਫ਼ ਦੋਸ਼ ਪੱਤਰ ਮੁਹਾਲੀ ਸਥਿਤ ਐਨ.ਆਈ.ਏ. ਦੇ ਵਿਸ਼ੇਸ਼ ਅਦਾਲਤ ਵਿਚ ਦਾਖ਼ਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਲਈ ਫ਼ੰਡ ਇਕੱਠਾ ਕਰਦਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ