JALANDHAR WEATHER

ਗੈਰ ਕਾਨੂੰਨੀ ਢੰਗ ਨਾਲ ਪਟਾਕੇ ਨਹੀਂ ਵੇਚਣ ਨਹੀਂ ਦਿਤੇ ਜਾਣਗੇ- ਥਾਣਾ ਮੁੱਖੀ

ਢਿੱਲਵਾਂ, (ਜਲੰਧਰ), 22 ਅਕਤੂਬਰ (ਗੋਬਿੰਦ ਸੁਖੀਜਾ)- ਦੀਵਾਲੀ ਦੇ ਤਿਉਹਾਰ ਮੌਕੇ ਪਟਾਕਾ ਵਪਾਰੀਆਂ ਨੂੰ ਕਿਤੇ ਵੀ ਗੈਰ- ਕਾਨੂੰਨੀ ਢੰਗ ਨਾਲ ਪਟਾਕੇ ਵੇਚਣ ਨਹੀਂ ਦਿੱਤੇ ਜਾਣਗੇ ਅਤੇ ਬਿਨਾਂ ਲਾਈਸੈਂਸ ਪਟਾਕੇ ਵੇਚਣ ਵਾਲੇ ਵਪਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਕਤ ਵਿਚਾਰਾਂ ਦਾ ਪ੍ਰਗਟਾਵਾ ਥਾਣਾ ਢਿੱਲਵਾਂ ਦੇ ਮੁਖੀ ਐੱਸ. ਐੱਚ. ਓ. ਰਮਨਦੀਪ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਦੇ ਤਹਿਤ ਪਟਾਕੇ ਭੀੜ ਵਾਲੀ ਜਗਾ ’ਤੇ ਨਾ ਵੇਚਣ। ਜੋ ਵੀ ਕਾਨੂੰਨ ਦੀ ਉਲੰਘਣਾ ਕਰੇਗਾ, ਉਸ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ