JALANDHAR WEATHER

ਨੈਸ਼ਨਲ ਹਾਈਵੇਅ ਤੋਂ ਕਿਸਾਨ ਨਹੀਂ ਚੁੱਕਣਗੇ ਧਰਨਾ, ਪ੍ਰਸ਼ਾਸਨ ਨਾਲ ਮੀਟਿੰਗ ਬੇਸਿੱਟਾ

ਫਗਵਾੜਾ, (ਕਪੂਰਥਲਾ), (ਹਰਜੋਤ ਸਿੰਘ ਚਾਨਾ), 22 ਅਕਤੂਬਰ- ਕਿਸਾਨਾਂ ਵਲੋਂ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਨੈਸ਼ਨਲ ਹਾਈਵੇਅ ’ਤੇ ਧਰਨਾ ਲਗਾਇਆ ਗਿਆ ਹੈ। ਅੱਜ ਕਿਸਾਨਾਂ ਦੀ ਫਗਵਾੜਾ ਪ੍ਰਸ਼ਾਸਨ ਨਾਲ ਮੀਟਿੰਗ ਹੋਈ, ਜੋ ਕਿ ਬਸਿੱਟਾ ਰਹੀ। ਇਸ ਦੌਰਾਨ ਕਿਸਾਨ ਨੇਤਾਵਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਫ਼ਿਲਹਾਲ ਇਹ ਧਰਨਾ ਨਹੀਂ ਚੁੱਕਿਆ ਜਾਵੇਗਾ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸਰਵਿਸ ਲਾਈਨ ਬੰਦ ਨਹੀਂ ਕੀਤੀ ਜਾਵੇਗੀ ਤੇ ਰਾਹਗੀਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਦੱਸ ਦੇਈਏ ਕਿ ਕੱਲ੍ਹ ਤੋਂ ਹੀ ਇਸ ਹਾਈਵੇਅ ’ਤੇ ਕਿਸਾਨ ਧਰਨਾ ਲਗਾ ਕੇ ਬੈਠੇ ਹੋਏ ਹਨ, ਜਿਸ ਕਾਰਨ ਜਲੰਧਰ ਦਿੱਲੀ ਨੈਸ਼ਨਲ ਹਾਈਵੇਅ ’ਤੇ ਆਵਾਜਾਈ ਕਾਫ਼ੀ ਪ੍ਰਭਾਵਿਤ ਹੋ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ