JALANDHAR WEATHER

ਰੂਸ ਦੇ ਨਾਲ ਹਨ ਭਾਰਤ ਦੇ ਇਤਿਹਾਤਸਕ ਸੰਬੰਧ- ਪ੍ਰਧਾਨ ਮੰਤਰੀ

ਕਜ਼ਾਨ, (ਰੂਸ), 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਜ਼ਾਨ ਵਿਚ 16ਵੇਂ ਬ੍ਰਿਕਸ ਸੰਮੇਲਨ ਵਿਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੀ ਗੱਲਬਾਤ ਦੀ ਸ਼ੁਰੂਆਤ ਕੀਤੀ। ਦੋ-ਪੱਖੀ ਬੈਠਕ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਰੂਸ ਨਾਲ ਸਾਡੇ ਇਤਿਹਾਸਕ ਸੰਬੰਧ ਹਨ। ਸਾਡੀ ਡੂੰਘੀ ਦੋਸਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਕਸ ਸੰਮੇਲਨ ਲਈ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਰੂਸ-ਯੂਕਰੇਨ ਸੰਘਰਸ਼ ਦੇ ਸੰਬੰਧ ਵਿਚ ਸੰਪਰਕ ਵਿੱਚ ਹਾਂ। ਹਰ ਸਮੱਸਿਆ ਦਾ ਹੱਲ ਸ਼ਾਂਤੀ ਨਾਲ ਹੀ ਹੋ ਸਕਦਾ ਹੈ। ਰੂਸ-ਯੂਕਰੇਨ ਯੁੱਧ ਬਾਰੇ ਉਨ੍ਹਾਂ ਕਿਹਾ ਕਿ ਭਾਰਤ ਆਪਣੇ ਸਟੈਂਡ ’ਤੇ ਕਾਇਮ ਹੈ ਅਤੇ ਸ਼ਾਂਤੀ ਲਈ ਹਰ ਸੰਭਵ ਸਹਿਯੋਗ ਦੇਵੇਗਾ। ਅਸੀਂ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਦਾ ਸਮਰਥਨ ਕਰਦੇ ਹਾਂ। ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੈਨੂੰ ਇਸ ਖੂਬਸੂਰਤ ਸ਼ਹਿਰ ਦਾ ਦੌਰਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕਜ਼ਾਨ ਵਿਚ ਨਵਾਂ ਭਾਰਤੀ ਦੂਤਾਵਾਸ ਖੁਲ੍ਹੇਗਾ ਤੇ ਇਸ ਨਾਲ ਰੂਸ ਅਤੇ ਭਾਰਤ ਦੇ ਸੰਬੰਧ ਹੋਰ ਮਜ਼ਬੂਤ ​​ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ