JALANDHAR WEATHER

ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ, ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ

ਬਾਬਾ ਬਕਾਲਾ ਸਾਹਿਬ, (ਅੰਮ੍ਰਿਤਸਰ), 22 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਭਾਰਤ ਦੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ, ਅੱਜ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ । ਅੱਜ ਸ਼ਾਮੀਂ 4.15 ਵਜੇ ਦੇ ਕਰੀਬ ਨਤਮਸਤਕ ਹੋਏ, ਜਿੱਥੇ ਉਨ੍ਹਾਂ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਕੁਝ ਸਮਾਂ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ । ਬਾਅਦ ਵਿਚ ਉਹ ਆਪਣੀ ਬਾਬਾ ਬਕਾਲਾ ਸਾਹਿਬ ਸਥਿਤ ਰਿਹਾਇਸ਼ ’ਤੇ ਵੀ ਗਏ ਅਤੇ ਕੁਝ ਸਮਾਂ ਪਰਿਵਾਰਕ ਮੈਂਬਰਾਂ ਨਾਲ ਬਿਤਾਇਆ। ਜ਼ਿਕਰਯੋਗ ਹੈ ਕਿ ਡਾ. ਸੁਖਬੀਰ ਸਿੰਘ ਸੰਧੂ ਦਾ ਜਨਮ ਮਿਤੀ 6 ਜੁਲਾਈ 1963 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਡਾ. ਗੁਰਦੀਪ ਸਿੰਘ ਸੰਧੂ ਹੋਰਾਂ ਦੇ ਗ੍ਰਹਿ ਵਿਖੇ ਹੋਇਆ ਅਤੇ ਉਨ੍ਹਾਂ ਗੁਰੂ ਤੇਗ ਬਹਾਦਰ ਖਾਲਸਾ ਸਕੂਲ ਬਾਬਾ ਬਕਾਲਾ ਤੋਂ ਹੀ ਮੁੱਢਲੀ ਵਿਦਿਆ ਗ੍ਰਹਿਣ ਕੀਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ