JALANDHAR WEATHER

ਬਹਿਰਾਇਚ ਹਿੰਸਾ: ਦੋਸ਼ੀਆਂ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਭਲਕੇ ਕਰੇਗੀ ਸੁਣਵਾਈ

ਨਵੀਂ ਦਿੱਲੀ, 22 ਅਕਤੂਬਰ- ਸੁਪਰੀਮ ਕੋਰਟ ਬਹਿਰਾਇਚ ਹਿੰਸਾ ਦੇ ਤਿੰਨ ਦੋਸ਼ੀਆਂ ਦੀ ਪਟੀਸ਼ਨ ’ਤੇ ਬੁੱਧਵਾਰ ਨੂੰ ਸੁਣਵਾਈ ਕਰੇਗੀ। ਉਦੋਂ ਤੱਕ ਸੁਪਰੀਮ ਕੋਰਟ ਨੇ ਬੁਲਡੋਜ਼ਰ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਵੀ ਸੁਪਰੀਮ ਕੋਰਟ ਨੂੰ ਬੁੱਧਵਾਰ ਤੱਕ ਕੋਈ ਕਾਰਵਾਈ ਨਾ ਕਰਨ ਦਾ ਭਰੋਸਾ ਦਿੱਤਾ ਹੈ। ਦਰਅਸਲ, ਦੋਸ਼ੀਆਂ ਨੇ ਉੱਤਰ ਪ੍ਰਦੇਸ਼ ਸਰਕਾਰ ਦੁਆਰਾ ਜਾਰੀ ਕੀਤੇ ਢਾਹੁਣ ਦੇ ਨੋਟਿਸ ਦੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨਕਰਤਾਵਾਂ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਸੀ.ਯੂ. ਸਿੰਘ ਨੇ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੇ ਬੈਂਚ ਅੱਗੇ ਇਸ ਮਾਮਲੇ ਦਾ ਜ਼ਿਕਰ ਕੀਤਾ ਅਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ। ਵਕੀਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੋਟਿਸ ਦਾ ਜਵਾਬ ਦੇਣ ਲਈ ਸਿਰਫ਼ ਤਿੰਨ ਦਿਨ ਦਾ ਸਮਾਂ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ