JALANDHAR WEATHER

ਪਿਉ ਪੁੱਤਰ ਦੋਹਰੇ ਕਤਲਕਾਂਡ ਦਾ ਮੁੱਖ ਦੋਸ਼ੀ ਪੁਲਿਸ ਵਲੋਂ ਮੁਕਾਬਲੇ ਉਪਰੰਤ ਕਾਬੂ

ਹੁਸ਼ਿਆਰਪੁਰ, 22 ਅਕਤੂਬਰ (ਬਲਜਿੰਦਰਪਾਲ ਸਿੰਘ)- ਦੋਹਰੇ ਕਤਲਕਾਂਡ ਦਾ ਕਥਿਤ ਤੌਰ ’ਤੇ ਮੁੱਖ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖੀ ਜ਼ਿਲ੍ਹਾ ਹੁਸ਼ਿਆਰਪੁਰ ਪੁਲਿਸ ਵਲੋਂ ਮੁਕਾਬਲੇ ਤੋਂ ਬਾਅਦ ਗਿ੍ਫ਼ਤਾਰ ਕਰ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨ ਚੱਕੋਵਾਲ ਬ੍ਰਾਹਮਣਾਂ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਅਮਰਜੀਤ ਲਾਲ ਤੇ ਉਸ ਦੇ ਪਿਤਾ ਕਸ਼ਮੀਰੀ ਲਾਲ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਸੰਬੰਧੀ ਪੁਲਿਸ ਨੇ 11 ਵਿਅਕਤੀਆਂ ਨੂੰ ਨਾਮਜ਼ਦ ਕਰਕੇ 14 ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ