JALANDHAR WEATHER

ਸੀਨੀਅਰ ਅਕਾਲੀ ਆਗੂਆਂ ਦਾ ਵਫਦ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਮਿਲਣ ਪੁੱਜਾ

ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਅੱਜ ਦੇਰ ਸ਼ਾਮ ਸ਼੍ਰੋਮਣੀ ਅਕਾਲੀ ਦਲ ਦਾ ਇਕ ਉੱਚ ਪੱਧਰੀ ਵਫਦ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਲਈ ਪੁੱਜਾ ਹੈ। ਇਸ ਵਫਦ ਵਿਚ ਸੀਨੀਅਰ ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ, ਜਥੇਦਾਰ ਗੁਲਜਾਰ ਸਿੰਘ ਰਣੀਕੇ, ਜਥੇਦਾਰ ਹੀਰਾ ਸਿੰਘ ਗਾਬੜੀਆ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਹੋਰ ਸੀਨੀਅਰ ਅਕਾਲੀ ਆਗੂ ਸ਼ਾਮਿਲ ਹਨ। ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਅਕਾਲੀ ਆਗੂਆਂ ਦੇ ਮੀਡੀਆ ਨਾਲ ਗੱਲਬਾਤ ਕਰਨ ਦੀ ਸੰਭਾਵਨਾ ਹੈ। ਇਸ ਵਫਦ ਵਿਚ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ