JALANDHAR WEATHER

ਸ਼੍ਰੋਮਣੀ ਅਕਾਲੀ ਦਲ ਵਲੋਂ ਕਾਰਜਕਾਰੀ ਪ੍ਰਧਾਨ ਭੂੰਦੜ ਦੀ ਅਗਵਾਈ 'ਚ ਜਥੇਦਾਰ ਅਕਾਲ ਤਖਤ ਸਾਹਿਬ ਨਾਲ ਮੁਲਾਕਾਤ

ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ ਦੇ ਵਫਦ ਵਲੋਂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਬੇਨਤੀ ਕੀਤੀ ਹੈ ਕਿ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੋ ਕਿ ਤਨਖਾਹੀਆ ਕਰਾਰ ਦਿੱਤੇ ਗਏ ਹਨ, ਉਨ੍ਹਾਂ ਨੂੰ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਬਾਰੇ ਫੈਸਲਾ ਜਲਦੀ ਦਿੱਤਾ ਜਾਵੇ ਤਾਂ ਜੋ ਉਹ ਮੌਜੂਦਾ ਹਾਲਾਤ ਵਿਚ ਪਾਰਟੀ ਸਰਗਰਮੀਆਂ ਦੀ ਅਗਵਾਈ ਕਰ ਸਕਣ। ਡਾਕਟਰ ਚੀਮਾ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਚੋਣ ਲੜਨ ਲਈ ਵਿਰੋਧੀ ਧਿਰ ਵਲੋਂ ਬਣਾਏ ਗਏ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਭਾਜਪਾ, ਆਰ.ਐਸ.ਐਸ. ਅਤੇ 'ਆਪ' ਦੀ ਪੰਜਾਬ ਸਰਕਾਰ ਵਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਮੈਂਬਰਾਂ 'ਤੇ ਦਬਾਅ ਬਣਾਇਆ ਜਾ ਰਿਹਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ