JALANDHAR WEATHER

ਪੰਨੂ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਨੂੰ ਨਾਕਾਮ ਕਰਨ 'ਤੇ ਭਾਰਤ ਦੀ ਜਾਂਚ ਕਮੇਟੀ ਨਾਲ ਮੁਲਾਕਾਤ - ਅਮਰੀਕਾ

 ਵਾਸ਼ਿੰਗਟਨ ਡੀ.ਸੀ., 23 ਅਕਤੂਬਰ - ਅਮਰੀਕਾ ਨੇ ਕਿਹਾ ਹੈ ਕਿ ਪਿਛਲੇ ਹਫ਼ਤੇ ਭਾਰਤ ਦੀ ਜਾਂਚ ਕਮੇਟੀ ਨਾਲ "ਮੁੱਲਮਈ ਗੱਲਬਾਤ" ਹੋਈ ਅਤੇ ਸਿੱਖ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਦੀ ਕਥਿਤ ਤੌਰ 'ਤੇ ਨਾਕਾਮ ਕੀਤੀ ਗਈ ਹੱਤਿਆ ਦੀ ਸਾਜ਼ਿਸ਼ ਦੇ ਸੰਬੰਧ ਵਿਚ ਆਪਣੀਆਂ ਸੰਬੰਧਿਤ ਜਾਂਚਾਂ ਨੂੰ ਅੱਗੇ ਵਧਾਉਣ ਲਈ ਸਰਕਾਰਾਂ ਵਿਚਕਾਰ ਜਾਣਕਾਰੀ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਇਕ ਮੀਡੀਆ ਬ੍ਰੀਫਿੰਗ ਨੂੰ ਸੰਬੋਧਿਤ ਕਰਦੇ ਹੋਏ, ਅਮਰੀਕਾ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤ ਪਟੇਲ ਨੇ ਕਿਹਾ ਕਿ ਅਮਰੀਕਾ ਸਮਝਦਾ ਹੈ ਕਿ ਭਾਰਤੀ ਜਾਂਚ ਕਮੇਟੀ ਆਪਣੀ ਜਾਂਚ ਜਾਰੀ ਰੱਖੇਗੀ ਅਤੇ ਪਿਛਲੇ ਹਫ਼ਤੇ ਦੋ ਦੇਸ਼ਾਂ ਦੇ ਅਧਿਕਾਰੀਆਂ ਵਿਚਕਾਰ ਹੋਈ ਗੱਲਬਾਤ ਦੇ ਆਧਾਰ 'ਤੇ ਹੋਰ ਕਦਮ ਚੁੱਕਣ ਦੀ ਉਮੀਦ ਕਰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ