JALANDHAR WEATHER

ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ 241ਵੀਂ ਬਰਸੀ ਮੌਕੇ ਸਜਾਇਆ ਗੁਰਮਤਿ ਸਮਾਗਮ

ਅੰਮ੍ਰਿਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਦਲ ਦੇ ਚੌਥੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ 241ਵੀਂ ਬਰਸੀ ਅੱਜ ਇੱਥੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਰਧਾ ਉਤਸ਼ਾਹ ਸਹਿਤ ਮਨਾਈ ਗਈ। ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਗੁਰਮਤਿ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਬੁੱਢਾ ਦਲ ਦੇ ਮੁਖੀ ਜਥੇਦਾਰ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਦਲ ਦੇ ਸਕੱਤਰ ਦਲਜੀਤ ਸਿੰਘ ਬੇਦੀ ਸਮੇਤ ਹੋਰ ਪ੍ਰਮੁੱਖ ਧਾਰਮਿਕ ਸ਼ਖਸੀਅਤਾਂ ਅਤੇ ਸੰਗਤਾਂ ਨੇ ਸ਼ਿਰਕਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ