JALANDHAR WEATHER

ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਨੇ 2 ਘੰਟੇ ਬੱਸ ਅੱਡਾ ਬੰਦ ਰੱਖ ਕੀਤਾ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 23 ਅਕਤੂਬਰ (ਬਲਜਿੰਦਰਪਾਲ ਸਿੰਘ)- ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਇਕਾਈ ਵਲੋਂ ਪ੍ਰਧਾਨ ਰਮਿੰਦਰ ਸਿੰਘ ਦੀ ਅਗਵਾਈ ’ਚ ਮੰਗਾਂ ਨੂੰ ਲੈ ਕੇ ਬੱਸ ਸਟੈਂਡ ਹੁਸ਼ਿਆਰਪੁਰ ਨੂੰ 10 ਵਜੇ ਤੋਂ 12 ਵਜੇ ਤੱਕ 2 ਘੰਟੇ ਮੁਕੰਮਲ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਰਾਹਗੀਰਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਵੱਡੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਪ੍ਰਧਾਨ ਰਮਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਯੂਨੀਅਨ ਨਾਲ ਰੱਖੀ ਗਈ ਮੀਟਿੰਗ ’ਚ ਟਰਾਂਸਪੋਰਟ ਮੰਤਰੀ ਪੰਜਾਬ ਦੇ ਨਾ ਪਹੁੰਚਣ ਦੇ ਰੋਸ ਵਜੋਂ ਵਰਕਰਾਂ ਵਲੋਂ 2 ਘੰਟੇ ਲਈ ਬੱਸ ਅੱਡੇ ਨੂੰ ਮੁਕੰਮਲ ਤੌਰ ’ਤੇ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ