JALANDHAR WEATHER

ਪਨਬੱਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਨੇ ਬੱਸ ਸਟੈਂਡ ਦਾ ਗੇਟ 2 ਘੰਟੇ ਬੰਦ ਕਰਕੇ ਕੀਤਾ ਰੋਸ ਵਿਖਾਵਾ

ਕਪੂਰਥਲਾ, 23 ਅਕਤੂਬਰ (ਅਮਰਜੀਤ ਕੋਮਲ)- ਪਨਬਸ ਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਬੱਸ ਸਟੈਂਡ ਦਾ ਗੇਟ ਬੰਦ ਰੱਖਿਆ। ਰੋਹ ਵਿਚ ਆਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੋਲਿਆਂ ਕੀਤੇ ਜਾਣ ਦੇ ਰੋਸ ਵਜੋਂ ਦੋ ਘੰਟੇ ਬੱਸ ਸਟੈਂਡ ਦਾ ਗੇਟ ਬੰਦ ਕਰਕੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਕੁਝ ਬੱਸਾਂ ਵੱਖ-ਵੱਖ ਰੂਟਾਂ ਲਈ ਰਵਾਨਾ ਹੋਈਆਂ, ਜਿਸ ਤੋਂ ਬਾਅਦ ਮੁਲਾਜ਼ਮ ਯੂਨੀਅਨ ਨੇ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਬੱਸ ਸਟੈਂਡ ਦੇ ਦੋਵੇਂ ਗੇਟ ਬੰਦ ਕਰ ਦਿੱਤੇ । ਜਿਸ ਕਾਰਨ ਬੱਸ ਸਟੈਂਡ ਵਿਚੋਂ ਕੋਈ ਵੀ ਬੱਸ ਬਾਹਰ ਨਹੀਂ ਨਿਕਲੀ। ਇਸ ਦੌਰਾਨ ਲੋਕਾਂ ਨੂੰ ਵੀ ਆਵਾਜਾਈ ਲਈ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ