JALANDHAR WEATHER

ਐਸ.ਐਸ.ਪੀ. ਡਾ. ਰਵਜੋਤ ਕੌਰ ਗਰੇਵਾਲ ਵਲੋਂ ਅਮਲੋਹ ਅਨਾਜ ਮੰਡੀ ਦਾ ਦੌਰਾ

ਅਮਲੋਹ, (ਫਤਿਹਗੜ੍ਹ ਸਾਹਿਬ), 23 ਅਕਤੂਬਰ, (ਕੇਵਲ ਸਿੰਘ)- ਐਸ.ਐਸ.ਪੀ. ਫਤਿਹਗੜ੍ਹ ਸਾਹਿਬ ਡਾ. ਰਵਜੋਤ ਕੌਰ ਗਰੇਵਾਲ ਵਲੋਂ ਅੱਜ ਅਨਾਜ ਮੰਡੀ ਅਮਲੋਹ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਮੰਡੀ ਵਿਚ ਖ਼ਰੀਦ ਕੀਤੀ ਗਈ ਫਸਲ ਦੀ 55 ਪ੍ਰਤੀਸ਼ਤ ਲਿਫਟਿੰਗ ਹੋ ਗਈ ਹੈ। ਉਨ੍ਹਾਂ ਦੇ ਵਲੋਂ ਆੜ੍ਹਤੀਆਂ, ਕਿਸਾਨਾਂ ਤੇ ਸ਼ੈਲਰ ਮਾਲਕਾਂ ਦੇ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਤਾਂ ਜੋ ਲਿਫਟਿੰਗ ਦੇ ਵਿਚ ਕੋਈ ਵੀ ਸਮੱਸਿਆ ਨਾ ਆਵੇ। ਉੱਥੇ ਹੀ ਐਸ.ਐਸ.ਪੀ. ਨੇ ਅਪੀਲ ਕੀਤੀ ਕਿ ਸਾਨੂੰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣਾ ਚਾਹੀਦਾ ਹੈ। ਪ੍ਰਸ਼ਾਸਨ ਲਿਫਟਿੰਗ ਨੂੰ ਪੂਰੀ ਤਰ੍ਹਾਂ ਕਰਵਾਉਣ ਦੇ ਲਈ ਆਪਣਾ ਕੰਮ ਕਰ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ