JALANDHAR WEATHER

ਸੰਯੁਕਤ ਕਿਸਾਨ ਮੋਰਚੇ ਨੇ ਕਰ ਦਿੱਤਾ ਵੱਡੇ ਸੰਘਰਸ਼ ਦਾ ਐਲਾਨ

ਲੁਧਿਆਣਾ, 23 ਅਕਤੂਬਰ (ਜਸਵਿੰਦਰ ਸਿੰਘ)- ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਚੁਕਾਈ ਨਾ ਹੋਣ ’ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਇਕ ਵਾਰ ਫਿਰ ਵੱਡੇ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਮੋਰਚੇ ਨੇ ਐਲਾਨ ਕੀਤਾ ਹੈ ਕਿ 25 ਅਕਤੂਬਰ ਨੂੰ ਪੰਜਾਬ ਦੀਆਂ ਦਾਣਾ ਮੰਡੀਆਂ ਦੇ ਨੇੜਲੇ ਪ੍ਰਮੁੱਖ ਮਾਰਗਾਂ ਨੂੰ ਜਾਮ ਕੀਤਾ ਜਾਵੇਗਾ, ਉਸ ਤੋਂ ਬਾਅਦ 29 ਅਕਤੂਬਰ ਨੂੰ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਅੰਦਰ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਕਾਲੇ ਝੰਡੇ ਵਿਖਾ ਕੇ ਵਿਰੋਧ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ