JALANDHAR WEATHER

ਜਲੰਧਰ ਬਾਈਪਾਸ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਕਪੂਰਥਲਾ, 23 ਅਕਤੂਬਰ (ਅਮਨਜੋਤ ਸਿੰਘ ਵਾਲੀਆ)- ਜਲੰਧਰ ਬਾਈਪਾਸ ਨੇੜੇ ਧਾਰਮਿਕ ਸਥਾਨ ਬਾਬੇ ਝੋਟੇ ਸ਼ਾਹ ਦੇ ਨਜ਼ਦੀਕ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਰਬਨ ਅਸਟੇਟ ਦੇ ਏ.ਐਸ.ਆਈ. ਸੁਖਵਿੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜਲੰਧਰ ਬਾਈਪਾਸ ਧਾਰਮਿਕ ਸਥਾਨ ਨੇ ਨੇੜੇ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ, ਜਿਸ ’ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ਵਿਚ ਲਿਆ। ਉਨ੍ਹਾਂ ਦੱਸਿਆ ਕਿ ਮਿ੍ਰਤਕ ਵਿਅਕਤੀ ਦੀ ਉਮਰ 50-55 ਸਾਲ ਦੀ ਲੱਗਦੀ ਹੈ ਤੇ ਉਸ ਨੇ ਨੀਲੇ ਰੰਗ ਦੀ ਧਾਰੀਆਂ ਵਾਲੀ ਕਮੀਜ਼ ਪਾਈ ਹੋਈ ਹੈ, ਜਿਸ ਦੀ ਪਛਾਣ ਲਈ ਆਸ ਪਾਸ ਦੇ ਇਲਾਕਿਆਂ ਵਿਚ ਪੁੱਛਗਿੱਛ ਕੀਤੀ ਗਈ ਪਰ ਉਸਦੀ ਪਹਿਚਾਣ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਮਿ੍ਰਤਕ ਵਿਅਕਤੀ ਦੀ ਲਾਸ਼ ਸ਼ਨਾਖ਼ਤ ਲਈ 72 ਘੰਟੇ ਵਾਸਤੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ