JALANDHAR WEATHER

ਕਜ਼ਾਨ ਵਿਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲ ਕੇ ਮੈਨੂੰ ਬਹੁਤ ਖੁਸ਼ੀ ਹੋਈ- ਸ਼ੀ ਜਿਨਪਿੰਗ

ਕਜ਼ਾਨ, (ਰੂਸ), 23 ਅਕਤੂਬਰ- ਪ੍ਰਧਾਨ ਮੰਤਰੀ ਮੋਦੀ ਨਾਲ ਦੁਵੱਲੀ ਮੁਲਾਕਾਤ ਦੌਰਾਨ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਕਿਹਾ ਕਿ ਕਜ਼ਾਨ ਵਿਚ ਤੁਹਾਨੂੰ ਮਿਲ ਕੇ ਮੈਨੂੰ ਬਹੁਤ ਖੁਸ਼ੀ ਹੋਈ। ਪੰਜ ਸਾਲਾਂ ਵਿਚ ਸਾਡੇ ਲਈ ਇਹ ਪਹਿਲੀ ਵਾਰ ਹੈ ਕਿ ਅਸੀਂ ਰਸਮੀ ਮੁਲਾਕਾਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ਾਂ ਦੇ ਲੋਕ ਅਤੇ ਅੰਤਰਰਾਸ਼ਟਰੀ ਭਾਈਚਾਰਾ ਸਾਡੀ ਮੁਲਾਕਾਤ ’ਤੇ ਬਹੁਤ ਧਿਆਨ ਦੇ ਰਿਹਾ ਹੈ। ਚੀਨ ਤੇ ਭਾਰਤ ਦੋਵੇਂ ਹੀ ਪ੍ਰਾਚੀਨ ਸੱਭਿਅਤਾਵਾਂ, ਪ੍ਰਮੁੱਖ ਵਿਕਾਸਸ਼ੀਲ ਦੇਸ਼ ਹਨ ਅਤੇ ਅਸੀਂ ਦੋਵੇਂ ਆਪਣੇ-ਆਪਣੇ ਆਧੁਨਿਕੀਕਰਨ ਦੇ ਯਤਨਾਂ ਵਿੱਚ ਇੱਕ ਮਹੱਤਵਪੂਰਨ ਪੜਾਅ ’ਤੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ