JALANDHAR WEATHER

ਫਤਿਹਗੜ੍ਹ ਚੂੜੀਆਂ : ਟਰੈਕਟਰ-ਟਰਾਲੀ ਹੇਠਾਂ ਆਉਣ ਨਾਲ ਬਜ਼ੁਰਗ ਮਹਿਲਾ ਦੀ ਮੌਤ

ਫਤਿਹਗੜ੍ਹ ਚੂੜੀਆਂ,­ 23 ਅਕਤੂਬਰ (ਐਮ. ਐਸ. ਫੁੱਲ)-ਫਤਿਹਗੜ੍ਹ ਚੂੜੀਆਂ ਦੇ ਬਟਾਲਾ ਰੋਡ ਵਿਖੇ ਦਾਣਾ ਮੰਡੀ ਸਾਹਮਣੇ ਟਰੈਕਟਰ-ਟਰਾਲੀ ਥੱਲੇ ਆਉਣ ਨਾਲ ਬਜ਼ੁਰਗ ਮਹਿਲਾ ਜੋਗਿੰਦਰ ਕੌਰ 60 ਸਾਲਾ ਪਤਨੀ ਸੰਤ ਸਿੰਘ ਵਾਸੀ ਸ਼ਮਸ਼ੇਰਪੁਰ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਦਿਓਰ ਕੁਲਵੰਤ ਸਿੰਘ ਅਤੇ ਪਿੰਡ ਦੇ ਸਰਪੰਚ ਗੁਰਮੀਤ ਸਿੰਘ ਨੇ ਦੱਸਿਆ ਕਿ ਬਜ਼ੁਰਗ ਮਹਿਲਾ ਫਤਿਹਗੜ੍ਹ ਚੂੜੀਆਂ ਦਾਣਾ ਮੰਡੀ ਤੋਂ ਮਜ਼ਦੂਰੀ ਕਰਕੇ ਨਜ਼ਦੀਕ ਆਪਣੇ ਪਿੰਡ ਸ਼ਮਸ਼ੇਰਪੁਰ ਜਾ ਰਹੀ ਸੀ ਕਿ ਸੜਕ ਪਾਰ ਕਰਦਿਆਂ ਤੇਜ਼ ਰਫਤਾਰ ਟਰੈਕਟਰ-ਟਰਾਲੀ ਚਾਲਕ ਨੇ ਹੇਠਾਂ ਦੇ ਕੇ ਬਜ਼ੁਰਗ ਮਾਤਾ ਨੂੰ ਕੁਚਲ ਦਿੱਤਾ, ਜਿਸ ਦੀ ਮੌਕੇ ਉਤੇ ਹੀ ਮੌਤ ਹੋ ਗਈ। ਟਰੈਕਟਰ-ਟਰਾਲੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਕਤ ਵਿਅਕਤੀਆਂ ਨੇ ਮੰਗ ਕੀਤੀ ਕਿ ਆਰੋਪੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਕਾਰਵਾਈ ਕੀਤੀ ਜਾਵੇ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ