JALANDHAR WEATHER

ਦਿੱਲੀ ਦੇ ਐਲ.ਜੀ. ਨੇ ਵਧਦੇ ਪ੍ਰਦੂਸ਼ਣ 'ਤੇ ਚਿੰਤਾ ਜਤਾਉਂਦੇ ਹੋਏ ਮੁੱਖ ਮੰਤਰੀ ਆਤਿਸ਼ੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 23 ਅਕਤੂਬਰ (ਏ.ਐਨ.ਆਈ.) -ਦੁਨੀਆ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿਚ ਦਿੱਲੀ ਸਿਖਰ 'ਤੇ ਹੋਣ ਦੇ ਕਾਰਨ, ਲੈਫਟੀਨੈਂਟ ਗਵਰਨਰ ਵਿਨੈ ਕੁਮਾਰ ਸਕਸੈਨਾ ਨੇ ਮੁੱਖ ਮੰਤਰੀ ਆਤਿਸ਼ੀ ਨੂੰ ਚਿੰਤਾ ਜ਼ਾਹਰ ਕੀਤੀ। ਐਲ.ਜੀ. ਸਕਸੈਨਾ ਨੇ ਆਤਿਸ਼ੀ ਨੂੰ ਪੱਤਰ ਲਿਖ ਕੇ ਪ੍ਰਦੂਸ਼ਣ ਸਮੱਸਿਆ ਦਾ ਕੋਈ ਹੱਲ ਨਾ ਪੇਸ਼ ਕਰਨ ਲਈ ਆਲੋਚਨਾ ਕੀਤੀ। ਕਿਹਾ ਕਿ ਸਾਨੂੰ ਇਕ ਵਾਰ ਫਿਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ। ਸਾਡੇ ਵਸਨੀਕ, ਖ਼ਾਸ ਕਰਕੇ ਗ਼ਰੀਬ ਲੋਕ, ਜਾਨਲੇਵਾ ਹਵਾ ਪ੍ਰਦੂਸ਼ਣ ਕਾਰਨ ਆਪਣੀ ਜ਼ਿੰਦਗੀ ਨੂੰ ਛੋਟਾ ਕਰਨ ਦੇ ਨਾਲ-ਨਾਲ ਰੋਜ਼ੀ-ਰੋਟੀ ਦੇ ਨੁਕਸਾਨ ਦਾ ਵੀ ਸਾਹਮਣਾ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ