JALANDHAR WEATHER

ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ਲਈ ਪ੍ਰਧਾਨਗੀ ਲਈ ਮੁੜ ਉਮੀਦਵਾਰ ਬਣਾਏ ਜਾਣ 'ਤੇ ਐਡਵੋਕੇਟ ਧਾਮੀ ਨੇ ਪਾਰਟੀ ਲੀਡਰਸ਼ਿਪ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 24 ਅਕਤੂਬਰ (ਜਸਵੰਤ ਸਿੰਘ ਜੱਸ)-ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ 28 ਅਕਤੂਬਰ ਨੂੰ ਹੋ ਰਹੀ ਸਾਲਾਨਾ ਚੋਣ ਵਾਸਤੇ ਪ੍ਰਧਾਨਗੀ ਅਹੁਦੇ ਲਈ ਪਾਰਟੀ ਵਲੋਂ ਮੁੜ ਅਹੁਦੇਦਾਰ ਬਣਾਏ ਜਾਣ 'ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰਕੇ ਗੁਰੂ ਸਾਹਿਬ ਦਾ ਸ਼ੁਕਰਾਨਾ, ਪਾਰਟੀ ਲੀਡਰਸ਼ਿਪ ਤੇ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬੀਤੇ ਤਿੰਨ ਸਾਲਾਂ ਦੌਰਾਨ ਇਸ ਸੇਵਾ ਨੂੰ ਨਿਭਾਉਂਦਿਆਂ ਮੈਂ ਹਮੇਸ਼ਾ ਗੁਰੂ ਸਾਹਿਬ ਦੀ ਭੈਅ ਭਾਵਨੀ ਵਿਚ ਰਹਿ ਕੇ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਕਰਨ ਦੀ ਨਿਮਾਣੀ ਕੋਸ਼ਿਸ਼ ਕੀਤੀ ਹੈ। ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਭਵਿੱਖ ਅੰਦਰ ਵੀ ਆਪਣੀ ਕਿਰਪਾ ਬਣਾਈ ਰੱਖਣਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ