JALANDHAR WEATHER

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸੁਖਵੰਤ ਸਿੰਘ ਥੇਹ ਗੁੱਜਰ ਸਮੇਤ ਗੁਰੂਹਰਸਹਾਏ ਦੇ ਅਕਾਲੀ ਆਗੂ ਕਾਂਗਰਸ 'ਚ ਸ਼ਾਮਿਲ

ਗੁਰੂਹਰਸਹਾਏ (ਫਿਰੋਜ਼ਪੁਰ), 24 ਅਕਤੂਬਰ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਹਲਕੇ ਅੰਦਰ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ ਜਦੋਂ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁਖਵੰਤ ਸਿੰਘ ਥੇਹ ਗੁੱਜਰ ਅਤੇ ਰਸ਼ਦੀਪ ਸਿੰਘ ਸਰਪੰਚ ਥੇਹ ਗੁੱਜਰ, ਮਨਜੀਤ ਸਿੰਘ ਗੋਹਲਾ ਸ਼ਾਮ ਸਿੰਘ ਵਾਲਾ, ਦਵਿੰਦਰ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਸਾਬਕਾ ਸਰਪੰਚ ਨੇ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕਰ ਲਈ। ਕਾਂਗਰਸ ਵਿਚ ਸ਼ਾਮਿਲ ਹੋਣ ਉਤੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਵਾਗਤ ਕਰਦਿਆਂ ਕਿਹਾ ਕਿ ਸਮੂਹ ਆਗੂਆਂ ਨੂੰ ਪਾਰਟੀ ਵਿਚ ਮਾਣ-ਸਨਮਾਨ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਸੁਖਵੰਤ ਸਿੰਘ ਥੇਹ ਗੁੱਜਰ ਸਾਬਕਾ ਮੈਂਬਰ ਐਸ.ਜੀ.ਪੀ.ਸੀ. ਨੇ ਪਿਛਲੇ ਦਿਨੀਂ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ