JALANDHAR WEATHER

ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਕਾਂਗਰਸੀ ਆਗੂ ਰਾਜਾ ਵੜਿੰਗ ਨੂੰ ਤਾੜਨਾ

ਅੰਮ੍ਰਿਤਸਰ, 24 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਸਾਜਿਆ ਸੱਚੀ ਪਾਤਿਸ਼ਾਹੀ ਦਾ ਤਖ਼ਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਗੁਰਮਤਿ ਸਿਧਾਂਤਾਂ ਦੀ ਤਰਜ਼ਮਾਨੀ ਕਰਨ ਵਾਲਾ ਸਿੱਖਾਂ ਦਾ ਸਰਬਉੱਚ ਅਸਥਾਨ ਹੈ ਅਤੇ ਸਿੱਖ ਸਿਧਾਂਤਾਂ ਦੀ ਅਵੱਗਿਆ ਕਰਨ ਵਾਲੇ ਕਿਸੇ ਵੱਡੇ ਤੋਂ ਵੱਡੇ ਤਾਕਤਵਰ ਨਾਲ ਵੀ ਇਥੋਂ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਰਾਜਾ ਵੜਿੰਗ ਨੇ ਆਪਣੀ ਸਿਆਸੀ ਬੁਖਲਾਹਟ ਵਿਚ ਕੀਤੀ ਬਿਆਨਬਾਜ਼ੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਅਤੇ ਸਨਮਾਨ ਨੂੰ ਭਾਰੀ ਠੇਸ ਪਹੁੰਚਾਈ ਹੈ, ਜੋ ਹਰਗਿਜ਼ ਨਾ-ਕਾਬਲੇ-ਬਰਦਾਸ਼ਤ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ