JALANDHAR WEATHER

ਨਗਰ ਨਿਗਮ ਦੀ ਤਹਿ ਬਾਜ਼ਾਰੀ ਟੀਮ ਨੇ ਵੱਖ-ਵੱਖ ਬਾਜ਼ਾਰਾਂ ਵਿਚੋਂ ਨਾਜਾਇਜ਼ ਕਬਜ਼ੇ ਹਟਾਏ

ਕਪੂਰਥਲਾ, 24 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਨਾਜਾਇਜ਼ ਕਬਜ਼ਿਆਂ ਨੂੰ ਦੇਖਦਿਆਂ ਹੋਇਆ ਨਗਰ ਨਿਗਮ ਦੀ ਕਮਿਸ਼ਨਰ ਅਨੁਪਮ ਕਲੇਰ ਦੇ ਦਿਸ਼ਾ ਨਿਰਦੇਸ਼ 'ਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦਾ ਤਹਿ ਬਾਜ਼ਾਰੀ ਟੀਮ ਵਲੋਂ ਦੌਰਾ ਕੀਤਾ ਗਿਆ ਤੇ ਮਿੱਥੀ ਹੱਦ ਤੋਂ ਬਾਹਰ ਲਗਾਏ ਕੁਝ ਦੁਕਾਨਦਾਰਾਂ ਦੇ ਸਾਮਾਨ ਨੂੰ ਵੀ ਜ਼ਬਤ ਕੀਤਾ ਗਿਆ। ਜਾਣਕਾਰੀ ਦਿੰਦਿਆਂ ਇੰਸਪੈਕਟਰ ਭਜਨ ਸਿੰਘ ਨੇ ਦੱਸਿਆ ਕਿ ਸਾਡੀ ਟੀਮ ਵਲੋਂ ਜਲੋਖਾਨਾ ਚੌਕ, ਸਦਰ ਬਾਜ਼ਾਰ, ਭਗਤ ਸਿੰਘ ਚੌਕ, ਪੁਰਾਣੀ ਸਬਜ਼ੀ ਮੰਡੀ, ਲੱਕੜ ਬਾਜ਼ਾਰ, ਓਬਰਾਏ ਦੇ ਬਾਹਰ, ਸਤ ਨਰਾਇਣ ਬਾਜ਼ਾਰ, ਅੰਮਿ੍ਤਸਰ ਰੋਡ ਤੱਕ ਦਾ ਦੌਰਾ ਕੀਤਾ ਗਿਆ ਤੇ ਇਸ ਦੌਰਾਨ ਕੁੱਝ ਦੁਕਾਨਦਾਰਾਂ ਦਾ ਸਾਮਾਨ ਵੀ ਜ਼ਬਤ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ