JALANDHAR WEATHER

ਗਿੱਦੜਬਾਹਾ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਨੂੰ ਝਟਕਾ-ਪ੍ਰਿਤਪਾਲ ਸ਼ਰਮਾ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਸ੍ਰੀ ਮੁਕਤਸਰ ਸਾਹਿਬ ,24 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਆਮ ਆਦਮੀ ਪਾਰਟੀ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਦੌਰਾਨ ਵੱਡਾ ਝਟਕਾ ਲੱਗਾ ਹੈ। ਜਦੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋਣ ਲੜੇ ਅਤੇ ਕਰੀਬ 40 ਹਜ਼ਾਰ ਵੋਟਾਂ ਪ੍ਰਾਪਤ ਕਰਨ ਵਾਲੇ ਪ੍ਰਿਤਪਾਲ ਸ਼ਰਮਾ ਜੋ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਸਨ, ਨੇ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਹੈ ਅਤੇ ਨਾਲ ਹੀ ਚੇਅਰਮੈਨ ਛੱਡ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਿਚ ਘੁਟਨ ਮਹਿਸੂਸ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਦੀ ਸਲਾਹ ਨਾਲ ਹੀ ਅਗਲਾ ਫ਼ੈਸਲਾ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ