JALANDHAR WEATHER

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 2024 ਲਈ ਕਾਂਗਰਸ ਨੇ 48 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ, 24 ਅਕਤੂਬਰ - ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਵੀ48 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਜਿਸ 'ਚ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਾਨਾ ਪਟੋਲੇ, ਸਾਬਕਾ ਮੁੱਖ ਮੰਤਰੀ ਪ੍ਰਿਥਵੀਰਾਜ ਚਵਾਨ ਅਤੇ ਕਈ ਹੋਰ ਸੀਨੀਅਰ ਆਗੂਆਂ ਦੇ ਨਾਂਅ ਸ਼ਾਮਿਲ ਹਨ। ਪਾਰਟੀ ਵਲੋਂ ਜਾਰੀ ਉਮੀਦਵਾਰਾਂ ਦੀ ਸੂਚੀ ਅਨੁਸਾਰ ਪਟੋਲੇ ਨੂੰ ਇਕ ਵਾਰ ਫਿਰ ਆਪਣੇ ਮੌਜੂਦਾ ਹਲਕੇ ਸਕੋਲੀ ਤੋਂ ਉਮੀਦਵਾਰ ਬਣਾਇਆ ਗਿਆ ਹੈ। ਸਾਬਕਾ ਮੁੱਖ ਮੰਤਰੀ ਚਵਾਨ ਨੂੰ ਵੀ ਉਨ੍ਹਾਂ ਦੀ ਮੌਜੂਦਾ ਸੀਟ ਕਰਾਡ ਦੱਖਣੀ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਵਿਜੇ ਵੇਦੇਟੀਵਾਰ ਨੂੰ ਬ੍ਰਹਮਪੁਰੀ, ਸਾਬਕਾ ਮੰਤਰੀ ਅਮਿਤ ਦੇਸ਼ਮੁਖ ਨੂੰ ਲਾਤੂਰ ਸ਼ਹਿਰ ਅਤੇ ਅਸਲਮ ਸ਼ੇਖ ਨੂੰ ਮਲਾਡ ਪੱਛਮੀ ਤੋਂ ਉਮੀਦਵਾਰ ਬਣਾਇਆ ਗਿਆ ਹੈ। ਮਹਾਰਾਸ਼ਟਰ ਦੀਆਂ ਸਾਰੀਆਂ 288 ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਵੋਟਾਂ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ