JALANDHAR WEATHER

ਕਿਸਾਨਾਂ ਵਲੋਂ ਬਾਠ ਸਾਹਿਬ ਸਾਹਮਣੇ ਨੈਸ਼ਨਲ ਹਾਈਵੇਅ ’ਤੇ ਲਗਾਇਆ ਧਰਨਾ

ਪਠਾਨਕੋਟ, 25 ਅਕਤੂਬਰ (ਸੰਧੂ)- ਅੱਜ ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਨੈਸ਼ਨਲ ਹਾਈਵੇਅ ਜਾਮ ਕੀਤਾ ਗਿਆ। ਇਹ ਧਰਨਾ ਸਵੇਰੇ 11 ਵਜੇ ਤੋਂ 3 ਵਜੇ ਤੱਕ ਲਗਾਇਆ ਜਾਵੇਗਾ। ਇਸ ਧਰਨੇ ਨੂੰ ਵੱਖ ਵੱਖ ਬੁਲਾਰਿਆਂ ਨੇ ਸਬੋਧਨ ਕੀਤਾ। ਬੁਲਾਰਿਆਂ ਨੇ ਦੱਸਿਆ ਕਿ ਪੁੱਤਾਂ ਵਾਂਗ ਪਾਲੀ ਕਿਸਾਨਾਂ ਦੀ ਝੋਨੇ ਦੀ ਫ਼ਸਲ ਰੁਲ ਰਹੀ ਹੈ, ਖਰੀਦ ਨਹੀਂ ਹੋ ਰਹੀ। ਕਿਸਾਨ ਬਹੁਤ ਦਿਨਾਂ ਤੋਂ ਮੰਡੀ ਵਿਚ ਖੱਜਲ ਹੋ ਰਹੇ ਹਨ। ਜੇਕਰ ਫ਼ਸਲ ਖਰੀਦੀ ਵੀ ਜਾ ਰਹੀ ਹੈ ਤਾਂ ਪੂਰਾ ਭਾਅ ਨਹੀਂ ਦਿੱਤਾ ਜਾ ਰਿਹਾ। ਦਿੱਲੀ ਮੋਰਚੇ ਦੇ ਫੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਸਵਾਮੀਨਾਥਨ ਕਮਿਸ਼ਨ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਪੰਜਾਬ ਸਰਕਾਰ ਨੇ ਵੀ ਵੇਲੇ ਸਿਰ ਖਰੀਦ ਦਾ ਪ੍ਰਬੰਧ ਨਹੀਂ ਕੀਤਾ। ਜਿਸ ਦੇ ਸਿੱਟੇ ਵਜੋਂ ਕਿਸਾਨੀ ਨੂੰ ਸੜਕਾਂ ’ਤੇ ਬੈਠਣਾ ਪਿਆ। ਉਨ੍ਹਾਂ ਕਿਹਾ ਕਿ ਜੇਕਰ ਫ਼ਸਲ ਦੀ ਖਰੀਦ ਸ਼ੁਰੂ ਨਹੀਂ ਕੀਤੀ ਗਈ ਤਾਂ 29 ਅਕਤੂਬਰ ਨੂੰ ਡੀ. ਸੀ. ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ