JALANDHAR WEATHER

ਨਗਰ ਪੰਚਾਇਤ ਭੁਲੱਥ ਵਲੋਂ ਪ੍ਰਾਪਰਟੀ ਟੈਕਸ ਜਮਾ ਨਾ ਕਰਾਉਣ ਵਾਲਿਆਂ ਦੀਆਂ ਦੁਕਾਨਾਂ ਸੀਲ

ਭੁਲੱਥ, 25 ਅਕਤੂਬਰ (ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਨਗਰ ਪੰਚਾਇਤ ਦੇ ਅਧਿਕਾਰੀਆਂ ਵਲੋਂ ਪ੍ਰਾਪਰਟੀ ਟੈਕਸ ਜਮਾ ਨਾ ਕਰਾਉਣ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਵੜੈਚ ਦੀ ਅਗਵਾਈ ’ਚ ਟੀਮ ਵਲੋਂ ਛਾਪੇਮਾਰੀ ਕਰਕੇ ਅੱਜ ਭੁਲੱਥ ਦੇ ਬਾਜ਼ਾਰਾਂ ਦਾ ਦੌਰਾ ਕੀਤਾ ਗਿਆ ਤੇ ਪ੍ਰਾਪਰਟੀ ਟੈਕਸ ਨਾ ਜਮਾ ਕਰਾਉਣ ਵਾਲੇ ਦੁਕਾਨਦਾਰਾਂ ਦੀਆਂ ਦੁਕਾਨਾਂ ਸੀਲ ਕਰ ਦਿੱਤੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਵੜੈਚ ਨੇ ਦੱਸਿਆ ਕਿ ਪਿਛਲੇ ਸਾਲਾਂ ਦੇ ਰਹਿੰਦੇ ਟੈਕਸ ਜਿਹੜੇ ਲੋਕਾਂ ਨੇ ਜਮਾ ਨਹੀਂ ਕਰਵਾਏ, ਉਨ੍ਹਾਂ ਦੀਆਂ ਪ੍ਰਾਪਰਟੀਆਂ ਸੀਲ ਕੀਤੀਆਂ ਜਾ ਰਹੀਆਂ ਹਨ ਤੇ ਭੁਲੱਥ ਵਿਚ ਦੋ ਦੁਕਾਨਾਂ ਸੀਲ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਟੈਕਸ ਜਮਾ ਨਹੀਂ ਕਰਵਾਏ, ਉਹ ਤੁਰੰਤ ਟੈਕਸ ਜਮਾਂ ਕਰਵਾਉਣ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਆਉਣ ਵਾਲੇ ਦਿਨਾਂ ਵਿੱਚ ਹੋਰ ਵਧੇਰੇ ਸਖਤਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕੁਝ ਲੋਕਾਂ ਨੇ ਮੌਕੇ ’ਤੇ ਟੈਕਸ ਜਮਾ ਕਰਵਾ ਦਿੱਤੇ ਹਨ। ਇਸ ਤੋਂ ਇਲਾਵਾ ਕਸਬਾ ਨਡਾਲਾ ਤੇ ਬੇਗੋਵਾਲ ਵਿੱਚ ਵੀ ਛਾਪੇਮਾਰੀ ਕਰਕੇ ਰਹਿੰਦੇ ਪ੍ਰਾਪਰਟੀ ਟੈਕਸ ਤੁਰੰਤ ਜਮਾ ਕਰਵਾਏ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ