JALANDHAR WEATHER

ਵਿਧਾਇਕ ਅੰਮ੍ਰਿਤਪਾਲ ਸਿੰਘ ਦੇ ਘਰ ਅੱਗੇ ਅੱਠ ਦਿਨਾਂ ਤੋਂ ਧਰਨਾ ਜਾਰੀ

ਠੱਠੀ ਭਾਈ (ਮੋਗਾ) , 25 ਅਕਤੂਬਰ (ਜਗਰੂਪ ਸਿੰਘ ਮਠਾੜੂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਦਾਸ ਸਿੰਘ ਦੀ ਅਗਵਾਈ ਹੇਠ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਘਰ ਅੱਗੇ ਲੱਗੇ ਹੋਏ ਧਰਨੇ ਨੂੰ ਅੱਜ ਅੱਠ ਦਿਨ ਹੋ ਗਏ ਹਨ, ਪਰ ਇਸ ਦੇ ਬਾਵਜੂਦ ਵੀ ਸਰਕਾਰ ਹਾਲੇ ਤੱਕ ਝੋਨੇ ਦੀ ਖ਼ਰੀਦ ਪ੍ਰਤੀ ਕੋਈ ਪੁਖਤਾ ਪ੍ਰਬੰਧ ਨਹੀਂ ਕਰ ਸਕੀ। ਇਹ ਪ੍ਰਗਟਾਵਾ ਵਿਧਾਇਕ ਸੁਖਾਨੰਦ ਦੇ ਘਰ ਅੱਗੇ ਲੱਗੇ ਧਰਨੇ ਦੌਰਾਨ ਸੰਬੋਧਨ ਕਰਦਿਆਂ ਕਿਸਾਨ ਆਗੂ ਵਿੱਕੀ ਨੇ ਕੀਤਾ। ਇਸ ਮੌਕੇ ਬੁਲਾਰਿਆਂ ਨੇ ਆਪਣੇ ਸੰਬੋਧਨ 'ਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਕੋਸਦਿਆਂ ਹੋਇਆ ਪੁਰਜ਼ੋਰ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਜਾਵੇ ਨਹੀਂ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ