JALANDHAR WEATHER

ਪ੍ਰਧਾਨ ਮੰਤਰੀ ਮੋਦੀ 28 ਅਕਤੂਬਰ ਨੂੰ ਕਰਨਗੇ ਗੁਜਰਾਤ ਦਾ ਦੌਰਾ

ਨਵੀਂ ਦਿੱਲੀ, 25 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ ਗੁਜਰਾਤ ਦਾ ਦੌਰਾ ਕਰਨਗੇ। ਆਪਣੀ ਫੇਰੀ ਦੌਰਾਨ, ਉਹ ਅਮਰੇਲੀ ਜ਼ਿਲ੍ਹੇ ਵਿਚ 4800 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ, ਜਿਸ ਵਿਚ ਅਮਰੇਲੀ, ਜਾਮਨਗਰ, ਮੋਰਬੀ, ਦੇਵਭੂਮੀ ਦਵਾਰਕਾ, ਜੂਨਾਗੜ੍ਹ, ਪੋਰਬੰਦਰ, ਕੱਛ ਅਤੇ ਬੋਟਾਡ ਜ਼ਿਲ੍ਹਿਆਂ ਵਿਚ ਲਗਭਗ 1600 ਵਿਕਾਸ ਪ੍ਰੋਜੈਕਟ ਸ਼ਾਮਿਲ ਹਨ। ਪ੍ਰਧਾਨ ਮੰਤਰੀ ਜਲ ਸਪਲਾਈ ਵਿਭਾਗ ਦੇ 705 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ 2800 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਰੇਲਵੇ ਵਿਭਾਗ ਅਧੀਨ 1094 ਕਰੋੜ ਰੁਪਏ ਦੀ ਲਾਗਤ ਨਾਲ ਭੁਜ-ਨਾਲੀਆ ਗੇਜ ਪਰਿਵਰਤਨ ਪ੍ਰੋਜੈਕਟ ਵੀ ਸ਼ੁਰੂ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ