JALANDHAR WEATHER

ਰਾਮਾਮੰਡੀ ਥਾਣੇ ਵਿਚ ਪੁੱਜੇ ਡੀ.ਜੀ.ਪੀ. ਗੌਰਵ ਯਾਦਵ

ਜਲੰਧਰ, 25 ਅਕਤੂਬਰ- ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਜਲੰਧਰ ਦੇ ਰਾਮਾਮੰਡੀ ਥਾਣੇ ਵਿਚ ਪਹੁੰਚ ਕੇ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਥਾਣੇ ਵਿਚ ਮੌਜੂਦ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਥਾਣੇ ਅੰਦਰ ਚੱਲ ਰਹੇ ਕੇਸਾਂ ਬਾਰੇ ਜਾਣਕਾਰੀ ਹਾਸਲ ਕੀਤੀ। ਡੀ.ਜੀ.ਪੀ. ਗੌਰਵ ਯਾਦਵ ਨੇ ਥਾਣੇ ਵਿਚ ਮੌਜੂਦ ਅਧਿਕਾਰੀਆਂ ਨੂੰ ਕਾਰਵਾਈ ਕਰਨ ਵਿਚ ਕੋਈ ਲਾਪਰਵਾਹੀ ਨਾ ਵਰਤਣ ਦੇ ਹੁਕਮ ਦਿੱਤੇ। ਦੱਸ ਦੇਈਏ ਕਿ ਅੱਜ ਸਵੇਰੇ ਜਦੋਂ ਡੀ.ਜੀ.ਪੀ. ਗੌਰਵ ਯਾਦਵ ਦੇ ਜਲੰਧਰ ਆਉਣ ਦੀ ਸੂਚਨਾ ਮਿਲੀ ਤਾਂ ਪੂਰੇ ਜ਼ਿਲ੍ਹੇ ਦੇ ਪੁਲਿਸ ਅਧਿਕਾਰੀ ਚੌਕਸ ਹੋ ਗਏ। ਜਦੋਂ ਡੀ.ਜੀ.ਪੀ. ਗੌਰਵ ਯਾਦਵ ਸਖ਼ਤ ਸੁਰੱਖਿਆ ਦਰਮਿਆਨ ਥਾਣੇ ਪੁੱਜੇ ਤਾਂ ਉੱਥੇ ਜਲੰਧਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ, ਜੇ.ਸੀ.ਪੀ. ਸੰਦੀਪ ਸ਼ਰਮਾ, ਡੀ.ਸੀ.ਪੀ. ਆਦਿੱਤਿਆ, ਏ.ਸੀ.ਪੀ. ਨਿਰਮਲ ਸਿੰਘ ਸਮੇਤ ਕਈ ਅਧਿਕਾਰੀ ਮੌਜੂਦ ਸਨ। ਡੀ.ਜੀ.ਪੀ. ਨੇ ਕਰੀਬ ਅੱਧਾ ਘੰਟਾ ਥਾਣੇ ਵਿਚ ਬਿਤਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ