JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ 'ਆਪਸੀ ਵਿਸ਼ਵਾਸ' ਦੇ ਪ੍ਰਤੀਕ ਵਜੋਂ ਭਾਰਤ-ਜਰਮਨੀ ਵਧਦੇ ਰੱਖਿਆ ਸਹਿਯੋਗ ਦੀ ਕੀਤੀ ਸ਼ਲਾਘਾ

ਨਵੀਂ ਦਿੱਲੀ, 25 ਅਕਤੂਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਅਤੇ ਜਰਮਨੀ ਵਿਚਾਲੇ ਰੱਖਿਆ ਅਤੇ ਸੁਰੱਖਿਆ ਖੇਤਰਾਂ 'ਚ ਵਧ ਰਹੇ ਸਹਿਯੋਗ ਨੂੰ ਉਜਾਗਰ ਕਰਦੇ ਹੋਏ ਇਸ ਨੂੰ ਉਨ੍ਹਾਂ ਦੇ ਡੂੰਘੇ ਆਪਸੀ ਵਿਸ਼ਵਾਸ ਦਾ ਪ੍ਰਤੀਕ ਦੱਸਿਆ ਹੈ। ਹੈਦਰਾਬਾਦ ਹਾਊਸ ਵਿਖੇ ਸੰਯੁਕਤ ਪ੍ਰੈੱਸ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਰੱਖਿਆ ਅਤੇ ਸੁਰੱਖਿਆ ਖੇਤਰਾਂ ਵਿਚ ਵੱਧ ਰਿਹਾ ਸਹਿਯੋਗ ਸਾਡੇ ਡੂੰਘੇ ਆਪਸੀ ਵਿਸ਼ਵਾਸ ਦਾ ਪ੍ਰਤੀਕ ਹੈ। ਵਰਗੀਕ੍ਰਿਤ ਜਾਣਕਾਰੀ ਦੇ ਆਦਾਨ-ਪ੍ਰਦਾਨ ਲਈ ਸਮਝੌਤਾ ਇਸ ਦਿਸ਼ਾ ਵਿਚ ਇਕ ਨਵਾਂ ਕਦਮ ਹੈ।ਉਨ੍ਹਾਂ ਕਿਹਾ, "ਅੱਜ ਹੋਈ ਆਪਸੀ ਕਾਨੂੰਨੀ ਸਹਾਇਕ ਸੰਧੀ ਅੱਤਵਾਦ ਅਤੇ ਵੱਖਵਾਦੀ ਤੱਤਾਂ ਨਾਲ ਨਜਿੱਠਣ ਲਈ ਸਾਡੇ ਸਾਂਝੇ ਯਤਨਾਂ ਨੂੰ ਮਜ਼ਬੂਤ ​​ਕਰੇਗੀ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ