JALANDHAR WEATHER

ਗਿੱਦੜਬਾਹਾ ਜ਼ਿਮਨੀ ਚੋਣ ਲਈ ਅੰਮ੍ਰਿਤਾ ਵੜਿੰਗ, ਡਿੰਪੀ ਢਿੱਲੋਂ, ਮਨਪ੍ਰੀਤ ਸਿੰਘ ਬਾਦਲ, ਜਗਮੀਤ ਬਰਾੜ ਸਮੇਤ 21 ਨਾਮਜ਼ਦਗੀ ਪੱਤਰ ਹੋਏ ਦਾਖ਼ਲ

ਸ੍ਰੀ ਮੁਕਤਸਰ ਸਾਹਿਬ ,25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਵਿਧਾਨ ਸਭਾ ਚੋਣ ਹਲਕਾ ਗਿੱਦੜਬਾਹਾ ਦੀ ਜ਼ਿਮਨੀ ਚੋਣ ਲਈ ਹੁਣ ਤੱਕ 21 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਹਨ। ਇਹ ਜਾਣਕਾਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ। ਭਰੇ ਗਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ ਨੂੰ ਹੋਵੇਗੀ, 30 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਹਲਕੇ ਵਿਚ 1,66,489 ਵੋਟਰ ਹਨ, ਜਿਨ੍ਹਾਂ ਵਿਚ 86,724 ਪੁਰਸ਼ ਵੋਟਰ, 79,754 ਇਸਤਰੀ ਵੋਟਰ ਅਤੇ 11 ਥਰਡ ਜੈਂਡਰ ਵੋਟਰ ਵੀ ਸ਼ਾਮਿਲ ਹਨ ਅਤੇ ਵੋਟਾਂ ਲਈ 173 ਪੋਲਿੰਗ ਬੂਥ ਬਣਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸੀਟ ਤੇ ਕਾਂਗਰਸ ਵਲੋਂ ਅਮ੍ਰਿਤਾ ਵੜਿੰਗ, ਆਮ ਆਦਮੀ ਪਾਰਟੀ ਵਲੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਭਾਜਪਾ ਵਲੋਂ ਮਨਪ੍ਰੀਤ ਸਿੰਘ ਬਾਦਲ ਅਤੇ ਆਜ਼ਾਦ ਉਮੀਦਵਾਰ ਵਜੋਂ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਚੋਣ ਮੈਦਾਨ ਵਿਚ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ